ਮੁੱਖ ਮੰਤਰੀ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

By : GAGANDEEP

Published : Oct 30, 2022, 7:39 pm IST
Updated : Oct 30, 2022, 7:39 pm IST
SHARE ARTICLE
CM Mann
CM Mann

ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement