ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਮਿਲੀ ਧਮਕੀ, ਕੈਦੀ ਨੂੰ ਹਾਈ ਸਕਿਓਰਿਟੀ ਜ਼ੋਨ 'ਚੋਂ ਬਾਹਰ ਕੱਢਣ ਦੀ ਕੀਤੀ ਮੰਗ

By : GAGANDEEP

Published : Oct 30, 2022, 4:45 pm IST
Updated : Oct 30, 2022, 4:57 pm IST
SHARE ARTICLE
photo
photo

ਬਦਮਾਸ਼ ਨੇ ਆਪਣੇ ਆਪ ਨੂੰ ਸੁਪਰੀਮ ਕੋਰਟ ਦਾ ਚੀਫ਼ ਜਸਟਿਸ ਦੱਸਿਆ

ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੂੰ ਫ਼ੋਨ 'ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮ ਨੇ ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਨੂੰ ਹਾਈ ਸਕਿਓਰਿਟੀ ਜ਼ੋਨ ਤੋਂ ਬਾਹਰ ਕਰਾਉਣ ਦੀ ਧਮਕੀ ਦਿੱਤੀ ਹੈ। ਪਹਿਲਾਂ ਫੋਨ ਕਰਨ ਵਾਲਾ ਬਦਮਾਸ਼ ਆਪਣੇ ਆਪ ਨੂੰ ਸੁਪਰੀਮ ਕੋਰਟ ਦਾ ਚੀਫ਼ ਜਸਟਿਸ ਦੱਸਦਾ ਰਿਹਾ। ਫਿਰ ਦੁਬਾਰਾ ਫੋਨ ਕਰਕੇ ਉਹ ਆਪਣੇ ਆਪ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਦੱਸਣ ਲੱਗਾ।

ਧਮਕੀ ਮਿਲਣ ਤੋਂ ਬਾਅਦ ਜੇਲ੍ਹ ਸੁਪਰਡੈਂਟ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ। ਜ਼ਿਲ੍ਹਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸੁਪਰਡੈਂਟ ਸ਼ਿਵਰਾਜ ਸਿੰਘ ਨੇ ਕਿਹਾ ਕਿ ਕਈ ਵਾਰ ਅਜਿਹੇ ਫੋਨ ਆਉਂਦੇ ਹਨ, ਇਹ ਕੋਈ ਵੱਡੀ ਗੱਲ ਨਹੀਂ ਹੈ।

ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁਲਜ਼ਮ ਨੇ 95018-83971 ਨੰਬਰ ਤੋਂ ਫੋਨ ਕੀਤਾ। ਫੋਨ ਕਰਨ ਵਾਲਾ ਆਪਣੇ ਆਪ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਪਹਿਲੇ ਚੀਫ਼ ਜਸਟਿਸ ਗੁਰਵਿੰਦਰ ਸਿੰਘ  ਦੱਸ ਰਿਹਾ ਸੀ। ਮੁਲਜ਼ਮਾਂ ਨੇ ਸੁਪਰਡੈਂਟ ਨੂੰ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਹਵਾਲਾਤੀ ਵਰਿੰਦਰ ਠਾਕੁਰ ਉਰਫ ਵਿੱਕੀ ਨੂੰ ਬਾਹਰ ਕੱਢਣ ਲਈ ਕਿਹਾ।
ਉਹਨਾਂ ਨੇ ਇਕ ਵਾਰ ਤਾਂ ਮੁਲਜ਼ਮ ਦੇ ਫੋਨ ਨੂੰ ਅਣਸੁਣਿਆ ਕਰ ਦਿੱਤਾ ਪਰ ਫਿਰ ਜਦੋਂ ਦੂਜੀ ਵਾਰ ਫੋਨ ਆਇਆ ਤਾਂ ਦੋਸ਼ੀ ਨੇ ਆਪਣੇ ਆਪ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਦੱਸਦਿਆਂ ਕਿਹਾ ਕਿ ਜੇਕਰ ਵਿੱਕੀ ਨੂੰ ਉਥੋਂ ਨਾ ਕੱਢਿਆ ਗਿਆ ਤਾਂ ਉਹ ਮਾਮਲੇ ਦੀ ਸ਼ਿਕਾਇਤ ਐੱਸ.ਸੀ. ਕਮਿਸ਼ਨ ਵਿੱਚ ਕਰੇਗਾ।
ਇਸ ਦੇ ਨਾਲ ਹੀ ਲੁਧਿਆਣਾ ਜੇਲ੍ਹ ਵਿੱਚ ਚੈਕਿੰਗ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ 16 ਮੋਬਾਈਲ ਮਿਲੇ ਹਨ। ਲੁਟੇਰਿਆਂ ਦੇ ਕਬਜ਼ੇ ਵਿੱਚੋਂ 4 ਫ਼ੋਨ ਬਰਾਮਦ ਹੋਏ ਅਤੇ 12 ਫ਼ੋਨ ਲਾਵਾਰਿਸ ਹਾਲਤ ਵਿੱਚ ਪਏ ਸਨ। ਹੁਣ ਤਾਜਪੁਰ ਚੌਕੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕਰ ਰਹੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM

MasterShot 'ਚ ਤਰੁਣ ਚੁੱਘ ਦਾ ਧਮਾਕੇਦਾਰ Interview, ਚੋਣ ਨਾ ਲੜਨ ਪਿੱਛੇ ਦੱਸਿਆ ਵੱਡਾ ਕਾਰਨ

09 May 2024 9:10 AM

Bibi Bhathal ਨੇ ਰਗੜੇ Simranjit Singh Mann ਅਤੇ Dalvir Goldy, ਇਕ ਨੂੰ ਮਾਰਿਆ ਮਿਹਣਾ,ਦੂਜੇ ਨੂੰ ਦਿੱਤੀ ਨਸੀਹਤ!

09 May 2024 9:03 AM

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM
Advertisement