Haryana Pension News: ਕੈਗ ਦੀ ਰਿਪੋਰਟ 'ਚ ਖੁਲਾਸਾ: ਹਰਿਆਣਾ ਵਿਚ 9800 ਤੋਂ ਵੱਧ ਅਯੋਗ ਲੋਕਾਂ ਨੂੰ ਦਿੱਤੀ ਗਈ ਪੈਨਸ਼ਨ 
Published : Oct 30, 2023, 12:01 pm IST
Updated : Oct 30, 2023, 1:03 pm IST
SHARE ARTICLE
Pension
Pension

13 ਸਾਲ ਬਾਅਦ ਪੈਨਸ਼ਨ ਘੁਟਾਲੇ 'ਚ ਅਫ਼ਸਰਾਂ 'ਤੇ ਹੋਵੇਗੀ ਕਾਰਵਾਈ, ਹੈੱਡਕੁਆਰਟਰ ਨੇ ਮੰਗੀ ਰਿਪੋਰਟ

Haryana Pension Fraud Case  - 13 ਸਾਲ ਪਹਿਲਾਂ ਹਰਿਆਣਾ ਵਿਚ ਕਾਂਗਰਸ ਦੇ ਰਾਜ ਦੌਰਾਨ ਹੋਏ ਬੁਢਾਪਾ ਪੈਨਸ਼ਨ ਘੁਟਾਲੇ ਵਿਚ ਸ਼ਾਮਲ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ। ਸਮਾਜਿਕ ਨਿਆਂ ਅਤੇ ਅਧਿਕਾਰਤਾ, ਭਲਾਈ ਐਸਸੀ-ਬੀਸੀ ਵਿਭਾਗ ਅਤੇ ਅੰਤੋਦਿਆ ਵਿਭਾਗ (ਸੇਵਾਵਾਂ) ਨੇ ਸਾਰੇ ਜ਼ਿਲ੍ਹਿਆਂ ਤੋਂ ਇਨ੍ਹਾਂ ਅਧਿਕਾਰੀਆਂ ਦੀ ਸੂਚੀ ਮੰਗੀ ਹੈ। ਹਾਲਾਂਕਿ ਇਨ੍ਹਾਂ 'ਚੋਂ ਕੁਝ ਸੇਵਾਮੁਕਤ ਵੀ ਹੋ ਚੁੱਕੇ ਹਨ।  

ਸਰਕਾਰ ਨੇ ਸ਼ੁਰੂਆਤੀ ਸਾਲਾਂ ਵਿਚ ਹੀ ਫ਼ੈਸਲਾ ਕਰ ਲਿਆ ਹੈ ਕਿ ਜਿਨ੍ਹਾਂ ਅਯੋਗ ਲੋਕਾਂ ਨੂੰ ਪੈਨਸ਼ਨ ਦਿੱਤੀ ਗਈ ਸੀ, ਉਨ੍ਹਾਂ ਦੀ ਪੈਨਸ਼ਨ ਕੱਟ ਦਿੱਤੀ ਜਾਵੇ। ਵਿਭਾਗ ਨੇ ਇਸ ਮਾਮਲੇ ਵਿਚ ਕਾਰਵਾਈ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ ਕਰਨੀ ਹੈ। ਇਸ ਦੀ ਅਗਲੀ ਸੁਣਵਾਈ ਜਨਵਰੀ 'ਚ ਹੋਣੀ ਹੈ। 2010-11 ਵਿਚ ਹੁੱਡਾ ਸਰਕਾਰ ਦੇ ਕਾਰਜਕਾਲ ਦੌਰਾਨ 9800 ਤੋਂ ਵੱਧ ਅਯੋਗ ਲੋਕਾਂ ਦੀ ਪੈਨਸ਼ਨ ਬਣਾਈ ਗਈ ਸੀ।

ਉਨ੍ਹਾਂ ਨੂੰ ਲਗਭਗ 13 ਕਰੋੜ ਰੁਪਏ ਪੈਨਸ਼ਨ ਵਜੋਂ ਦਿੱਤੇ ਗਏ ਸਨ। ਇਹ ਖੁਲਾਸਾ ਕੈਗ ਦੀ ਰਿਪੋਰਟ ਵਿਚ ਹੋਇਆ ਹੈ। 2015 ਵਿਚ ਇਸ ਮਾਮਲੇ ਵਿਚ 10 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਏਸੀਬੀ ਦੀ ਜਾਂਚ ਤੋਂ ਬਾਅਦ ਇਹ ਮਾਮਲਾ 2017 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚਿਆ ਸੀ। ਉਸ ਸਮੇਂ ਪੈਨਸ਼ਨ ਬਣਾਉਣ ਵਾਲੀ ਕਮੇਟੀ ਵਿਚ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਜਾਂ ਉਨ੍ਹਾਂ ਦੇ ਨੁਮਾਇੰਦੇ, ਸਰਕਲ ਮਾਲ ਅਫ਼ਸਰ ਅਤੇ ਮੈਡੀਕਲ ਅਫ਼ਸਰ ਤੋਂ ਇਲਾਵਾ ਸੀ.ਐਮ.ਓ. ਵੀ ਸ਼ਾਮਲ ਹੁੰਦੇ ਸੀ। 

3812 ਲੋਕਾਂ ਤੋਂ 5.42 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਇਸ ਪੈਨਸ਼ਨ ਘੁਟਾਲੇ ਵਿਚ ਵਿਭਾਗ ਨੇ 3812 ਲੋਕਾਂ ਤੋਂ 5.42 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਜਦੋਂ ਕਿ 6,056 ਲੋਕਾਂ ਤੋਂ 7.51 ਕਰੋੜ ਰੁਪਏ ਦੀ ਵਸੂਲੀ ਅਜੇ ਵੀ ਬਕਾਇਆ ਹੈ। ਮਾਮਲੇ ਦੀ ਮੁੱਢਲੀ ਜਾਂਚ ਸੀਬੀਆਈ ਨੇ ਕੀਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਮੁੱਢਲੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੇ ਇਸ ਮਾਮਲੇ ਵਿਚ ਅਦਾਲਤ ਵਿਚ ਆਪਣੀ ਰਿਪੋਰਟ ਸੌਂਪ ਦਿੱਤੀ ਹੈ। 


 

Tags: pension

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement