Punjab Vigilance Bureau: ਵਿਜੀਲੈਂਸ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

By : GAGANDEEP

Published : Oct 30, 2023, 4:32 pm IST
Updated : Oct 30, 2023, 4:32 pm IST
SHARE ARTICLE
The Vigilance Bureau took an oath to eradicate corruption on the occasion
The Vigilance Bureau took an oath to eradicate corruption on the occasion

Punjab Vigilance Bureau: ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ

The Vigilance Bureau took an oath to eradicate corruption on the occasion: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ 'ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ' ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ।

ਇਹ ਵੀ ਪੜ੍ਹੋ: Manmohan Singh Basarke Death News: ਪੰਜਾਬੀ ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਦਾ ਹੋਇਆ ਦਿਹਾਂਤ  

ਅੱਜ ਤੋਂ ਇਸ ਸਪਤਾਹ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦੇ ਕੇ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 'ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। 

ਇਹ ਵੀ ਪੜ੍ਹੋ: Sri Guru Ramdasji Parkash Purab: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ ਸਾਹਿਬ

ਇਹਨਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ 'ਭ੍ਰਿਸ਼ਟਾਚਾਰ ਮੁਕਤ ਸੂਬਾ' ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। 

ਉਨ੍ਹਾਂ ਅੱਗੇ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦੇ ਬੈਕਲਾਗ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ।

ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਉਦਘਾਟਨ ਦੌਰਾਨ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ, ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਗੁਰਸੇਵਕ ਸਿੰਘ ਅਤੇ ਅਰੁਣ ਸੈਣੀ (ਦੋਵੇਂ ਜੁਆਇੰਟ ਡਾਇਰੈਕਟਰ), ਮਨਮੋਹਨ ਕੁਮਾਰ, ਦਲਜੀਤ ਸਿੰਘ, ਅਤੇ ਦਿਗਵਿਜੈ ਕਪਿਲ (ਸਾਰੇ ਏ.ਆਈ.ਜੀ), ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।

ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਮਨਾਇਆ ਗਿਆ ਜਿੱਥੇ ਸਾਰੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਸੇਵਾਵਾਂ ਵਿੱਚ ਉੱਚ ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਮਾਨਦਾਰੀ ਦੀ ਸਹੁੰ ਚੁੱਕੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਹਫ਼ਤੇ ਲਈ ਰੇਂਜ ਦੇ ਐਸ.ਐਸ.ਪੀਜ਼. ਵੱਲੋਂ ਵਿਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਲਈ ਕਈ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement