Woman Kills Husband: ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ; ਵੱਢਿਆ ਗਲਾ
Published : Oct 30, 2023, 5:59 pm IST
Updated : Oct 30, 2023, 5:59 pm IST
SHARE ARTICLE
Woman Kills Husband
Woman Kills Husband

ਡੇਢ ਸਾਲ ਪਹਿਲਾਂ ਪ੍ਰੇਮੀ ਨਾਲ ਫਰਾਰ ਹੋਈ ਸੀ ਮਹਿਲਾ

Woman Kills Husband: ਘਨੌਰ ਦੇ ਨੇੜਲੇ ਪਿੰਡ ਸਲੇਮਪੁਰ ਸ਼ੇਖਾਂ ’ਚ ਬੀਤੀ ਰਾਤ ਪਤਨੀ ਵਲੋਂ ਅਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਲਛਮਣ ਸਿੰਘ (40) ਦੀ ਗਲਾ ਵੱਢ ਕੇ ਹਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸਲੇਮਪੁਰ ਸ਼ੇਖਾਂ ਵਾਸੀ ਲਛਮਣ ਸਿੰਘ ਅਤੇ ਉਸ ਦੀ ਪਤਨੀ ਪਿਛਲੇ 20 ਸਾਲਾਂ ਤੋਂ ਅਪਣੀ ਜ਼ਿੰਦਗੀ ਬਸਰ ਕਰ ਰਹੇ ਸਨ। ਲਛਮਣ ਸਿੰਘ ਦਰਜੀ ਹੈ।

ਪਿਛਲੇ ਡੇਢ ਸਾਲ ਪਹਿਲਾਂ ਮ੍ਰਿਤਕ ਦੀ ਪਤਨੀ ਘਰ ਛੱਡ ਕੇ ਅਪਣੇ ਪ੍ਰੇਮੀ ਨਾਲ ਚਲੀ ਗਈ ਸੀ। ਇਸ ਮਗਰੋਂ ਉਹ 2 ਵਾਰ ਘਰ ਆਈ ਅਤੇ ਕੁੱਝ ਦਿਨ ਰਹਿ ਕੇ ਫਿਰ ਚਲੀ ਜਾਂਦੀ ਸੀ। ਇਸ ਕਰਕੇ ਘਰ ਵਿਚ ਅਕਸਰ ਕਲੇਸ਼ ਰਹਿੰਦਾ ਸੀ। ਇਸ ਦੌਰਾਨ ਜਦੋਂ ਤੀਜੀ ਵਾਰ ਉਕਤ ਪਤਨੀ ਘਰ ਆਈ ਤਾਂ ਲਛਮਣ ਸਿੰਘ ਅਤੇ ਬੱਚਿਆਂ ਨਾਲ ਘਰ ਵਿਚ ਰਹਿੰਦੀ ਰਹੀ।

ਉਹ ਬੀਤੇ ਇਕ ਮਹੀਨੇ ਤੋਂ ਇਥੇ ਰਹਿ ਰਹੀ ਸੀ ਪਰ ਬੀਤੀ ਰਾਤ 1 ਵਜੇ ਦੇ ਕਰੀਬ ਉਸ ਨੇ ਪਤੀ ਲਛਮਣ ਸਿੰਘ ਦਾ ਗਲਾ ਵੱਢ ਕੇ ਉਸ ਦਾ ਕਤਲ ਕਰ ਦਿਤਾ। ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ, ਉਸ ਦਾ ਪ੍ਰੇਮੀ ਅਤੇ ਸਬੰਧਤ ਪ੍ਰਵਾਰਕ ਮੈਂਬਰ ਫਰਾਰ ਦੱਸੇ ਜਾ ਰਹੇ ਹਨ। ਥਾਣਾ ਸ਼ੰਭੂ ਦੇ ਇੰਸਪੈਕਟਰ ਰਾਹੁਲ ਕੌਂਸਲ ਨੇ ਗੱਲਬਾਤ ਦੌਰਾਨ ਦਸਿਆ ਕਿ ਪੁਲਿਸ ਵਲੋਂ ਤਫਤੀਸ਼ ਜਾਰੀ ਹੈ। ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

For more news apart from Woman Kills Husband, stay tuned to Rozana Spokesman

Tags: husband, wife

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement