1984 ਸਿੱਖ ਕਤਲੇਆਮ : 40 ਸਾਲ ਬਾਅਦ ਕੇਸਾਂ ਦੀ ਸਥਿਤੀ
Published : Oct 30, 2024, 8:18 pm IST
Updated : Oct 30, 2024, 8:18 pm IST
SHARE ARTICLE
1984 Sikh massacre: Status of cases 40 years later
1984 Sikh massacre: Status of cases 40 years later

ਕੁਲ 587 ਐਫ.ਆਈ.ਆਰ. ਦਰਜ ਕੀਤੀਆਂ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ’ਚ ਉਨ੍ਹਾਂ ਦੇ ਅੰਗਰੱਖਿਅਕਾਂ ਵਲੋਂ ਕੀਤੇ ਗਏ ਕਤਲ ਦੇ ਦਿੱਲੀ ’ਚ ਵੱਡੇ ਪੱਧਰ ’ਤੇ ਹਿੰਸਾ ਹੋਈ ਅਤੇ ਹਜ਼ਾਰਾਂ ਸਿੱਖ ਮਾਰੇ ਗਏ। ਇਸ ਕਤਲੇਆਮ ਤੋਂ 40 ਸਾਲ ਬਾਅਦ ਵੀ ਉਨ੍ਹਾਂ ਨਾਲ ਜੁੜੇ ਮਾਮਲਿਆਂ ’ਚ ਕਈ ਪ੍ਰਮੁੱਖ ਘਟਨਾਕ੍ਰਮ ਵਾਪਰੇ ਹਨ।

ਪੀੜਤਾਂ ਅਤੇ ਉਨ੍ਹਾਂ ਦੇ ਪਰਵਾਰਾਂ ਵਲੋਂ ਕਾਨੂੰਨੀ ਲੜਾਈ ’ਚ ਮੋਹਰੀ ਭੂਮਿਕਾ ਨਿਭਾਉਣ ਵਾਲਿਆਂ ਅਨੁਸਾਰ, ਹਾਲਾਂਕਿ ਇਸ ਕੇਸ ’ਚ ਮਹੱਤਵਪੂਰਣ ਪ੍ਰਾਪਤੀਆਂ ਹੋਈਆਂ ਹਨ, ਜਿਸ ’ਚ ਕੇਸਾਂ ਨੂੰ ਮੁੜ ਖੋਲ੍ਹਣਾ ਅਤੇ ਸਿਆਸਤ ਦੇ ਖੇਤਰ ’ਚ ਵੱਡੇ ਚਿਹਰਿਆਂ ’ਤੇ ਮੁਕੱਦਮਾ ਚਲਾਉਣਾ ਸ਼ਾਮਲ ਹੈ - ਨਿਆਂ ਦਾ ਰਸਤਾ ਅਜੇ ਵੀ ਲੰਮਾ ਹੈ।

ਨਾਨਾਵਤੀ ਕਮਿਸ਼ਨ ਦੀ ਰੀਪੋਰਟ ਮੁਤਾਬਕ 1984 ਦੇ ਸਿੱਖ ਕਤਲੇਆਮ ਦੇ ਸਬੰਧ ’ਚ ਦਿੱਲੀ ’ਚ ਕੁਲ 587 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ ’ਚ 2,733 ਲੋਕ ਮਾਰੇ ਗਏ ਸਨ। ਕੁਲ ਮਿਲਾ ਕੇ, ਪੁਲਿਸ ਨੇ ਲਗਭਗ 240 ਕੇਸ ਬੰਦ ਕਰ ਦਿਤੇ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਲਗਭਗ 250 ਮਾਮਲਿਆਂ ’ਚ ਲੋਕਾਂ ਨੂੰ ਬਰੀ ਕਰ ਦਿਤਾ ਗਿਆ ਹੈ।

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 1 ਨਵੰਬਰ, 1984 ਨੂੰ ਤਿੰਨ ਲੋਕਾਂ ਦੇ ਕਤਲ ’ਚ ਕਥਿਤ ਭੂਮਿਕਾ ਲਈ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਮਈ 2023 ’ਚ ਚਾਰਜਸ਼ੀਟ ਦਾਇਰ ਕੀਤੀ ਸੀ।

ਸੀ.ਬੀ.ਆਈ. ਨੇ ਦੋਸ਼ ਲਾਇਆ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਕੌਮੀ ਰਾਜਧਾਨੀ ਦੇ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਇਲਾਕੇ ’ਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ ਸੀ। ਇਸ ਘਟਨਾ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿਤਾ ਗਿਆ ਅਤੇ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਮਾਰੇ ਗਏ।

ਅੰਕੜਿਆਂ ’ਚ ਘਟਨਾਵਾਂ:
*ਦਿੱਲੀ ’ਚ ਕੁਲ ਮਾਮਲੇ ਸਾਹਮਣੇ ਆਏ: 587
* ਮੌਤਾਂ: 2,733
*ਕੇਸ ਬੰਦ: 240
*ਮਾਮਲਿਆਂ ’ਚ ਕੁਲ ਦੋਸ਼ੀ ਕਰਾਰ ਦਿਤੇ ਗਏ: 27
*ਕੇਸਾਂ ’ਚ ਕੁਲ ਬਰੀ: 250
*ਲਟਕ ਰਹੇ ਮਾਮਲੇ: 20
ਸੀਨੀਅਰ ਵਕੀਲ ਐਚ.ਐਸ. ਫੂਲਕਾ ਪਿਛਲੇ ਕਈ ਦਹਾਕਿਆਂ ਤੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟਾਈਟਲਰ ਦਾ ਮਾਮਲਾ ਭਾਰਤੀ ਇਤਿਹਾਸ ਵਿਚ ਇਕ ਦੁਰਲੱਭ ਮਾਮਲਾ ਹੈ ਕਿਉਂਕਿ ਇਸ ਨੂੰ 2007, 2009 ਅਤੇ 2014 ਵਿਚ ਲਗਾਤਾਰ ਤਿੰਨ ‘ਕਲੋਜ਼ਰ ਰੀਪੋਰਟਾਂ’ ਤੋਂ ਬਾਅਦ ਮੁੜ ਖੋਲ੍ਹਿਆ ਗਿਆ ਸੀ।

ਅਦਾਲਤ ਨੇ ‘ਕਲੋਜ਼ਰ ਰੀਪੋਰਟ’ ਨੂੰ ਖਾਰਜ ਕਰ ਦਿਤਾ ਅਤੇ ਸਤੰਬਰ 2024 ਵਿਚ ਇਸ ਮਾਮਲੇ ਵਿਚ ਕਤਲ ਅਤੇ ਹੋਰ ਅਪਰਾਧਾਂ ਲਈ ਦੋਸ਼ ਤੈਅ ਕਰਨ ਦੇ ਹੁਕਮ ਦਿਤੇ। ਹਾਲਾਂਕਿ ਦਿੱਲੀ ਹਾਈ ਕੋਰਟ ਟਾਈਟਲਰ ਦੀ ਅਪੀਲ ’ਤੇ 29 ਨਵੰਬਰ ਨੂੰ ਸੁਣਵਾਈ ਕਰੇਗੀ।

ਕੁਲ 587 ਐਫ.ਆਈ.ਆਰਜ਼ ’ਚੋਂ 400 ਲੋਕਾਂ ਨੂੰ ਲਗਭਗ 27 ਮਾਮਲਿਆਂ ’ਚ ਦੋਸ਼ੀ ਠਹਿਰਾਇਆ ਗਿਆ ਸੀ। ਇਨ੍ਹਾਂ ਵਿਚੋਂ ਲਗਭਗ 50 ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ ਵਿਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਵੀ ਸ਼ਾਮਲ ਸਨ।

ਉਸ ਸਮੇਂ ਕਾਂਗਰਸ ਦੇ ਅਸਰਦਾਰ ਆਗੂ ਅਤੇ ਸੰਸਦ ਮੈਂਬਰ ਕੁਮਾਰ ’ਤੇ 1 ਅਤੇ 2 ਨਵੰਬਰ 1984 ਨੂੰ ਦਿੱਲੀ ਦੀ ਪਾਲਮ ਕਲੋਨੀ ’ਚ ਪੰਜ ਵਿਅਕਤੀਆਂ ਦੀ ਹੱਤਿਆ ਨਾਲ ਜੁੜੇ ਇਕ ਮਾਮਲੇ ’ਚ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਦੀ ਸਜ਼ਾ ਨੂੰ ਚੁਨੌਤੀ ਦੇਣ ਵਾਲੀ ਉਸ ਦੀ ਅਪੀਲ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ।

ਹੇਠਲੀ ਅਦਾਲਤ ਵਲੋਂ ਦੋ ਮਾਮਲਿਆਂ ’ਚ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁਧ ਦੋ ਹੋਰ ਅਪੀਲਾਂ ਹਾਈ ਕੋਰਟ ’ਚ ਵਿਚਾਰ ਅਧੀਨ ਹਨ। ਕੁਮਾਰ ਇਸ ਸਮੇਂ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿਚ ਇਕ ਦਿੱਲੀ ਦੇ ਨਵਾਦਾ ਦੇ ਗੁਲਾਬ ਬਾਗ ਵਿਚ ਇਕ ਗੁਰਦੁਆਰੇ ਨੇੜੇ ਹੋਈ ਹਿੰਸਾ ਨਾਲ ਸਬੰਧਤ ਹੈ, ਜਿਸ ਵਿਚ ਉਹ ਵਿਚਾਰ ਅਧੀਨ ਕੈਦੀ ਹੈ।

ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ’ਚ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਬੇਟੇ ਤਰੁਣਦੀਪ ਸਿੰਘ ਦੀ ਮੌਤ ਨਾਲ ਜੁੜੇ ਇਕ ਮਾਮਲੇ ’ਚ ਹੇਠਲੀ ਅਦਾਲਤ ਨੇ ਅਕਤੂਬਰ ’ਚ ਕੁਮਾਰ ਵਿਰੁਧ ਅੰਤਿਮ ਦਲੀਲਾਂ ਪੂਰੀਆਂ ਕਰ ਲਈਆਂ ਸਨ। ਇਨ੍ਹਾਂ ਆਗੂਆਂ ਦੇ ਮਾਮਲਿਆਂ ਤੋਂ ਇਲਾਵਾ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਨਾਲ ਜੁੜੇ 1984 ਦੇ ਦੰਗਿਆਂ ਦੇ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਹੈ, ਜੋ ਇਸ ਨੂੰ ਵੱਖ-ਵੱਖ ਅਦਾਲਤਾਂ ’ਚ ਲਟਕ ਰਹੇ 20 ਮਾਮਲਿਆਂ ’ਚੋਂ ਇਕ ਬਣਾਉਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement