Amritsar News: 'ਆਪ' ਆਗੂ ਦੇ ਘਰ 'ਤੇ ਗੋਲੀਬਾਰੀ, ਘਟਨਾ ਸੀਸੀਟੀਵੀ ਵਿੱਚ ਕੈਦ
Published : Oct 30, 2024, 3:22 pm IST
Updated : Oct 30, 2024, 3:22 pm IST
SHARE ARTICLE
Amritsar News: Firing at AAP leader's house, incident caught on CCTV
Amritsar News: Firing at AAP leader's house, incident caught on CCTV

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਭਿੰਡਰ ਵਿਖੇ ਦੇਰ ਰਾਤ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਯੂਥ ਆਗੂ ਸ਼ੁੱਭ ਉੱਤੇ ਫਾਇਰਿੰਗ ਕੀਤੀ ਗਈ। ਫਾਇਰਿੰਗ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸ਼ੁਭ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਦਵਾਈ ਲੈਣ ਗਏ ਸੀ ਅਤੇ ਕਰੀਬ 11.40 ਤੇ ਘਰ ਪੁੱਜਣ ਤੋਂ ਬਾਅਦ 12.10 ਦੇ ਕਰੀਬ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨ ਉਸ ਦੇ ਘਰ ਦੇ ਸਾਹਮਣੇ ਆਏ ਅਤੇ ਇਥੇ ਲਲਕਾਰੇ ਮਾਰ ਕੇ ਉਸ ਨੂੰ ਬਾਹਰ ਨਿਕਲਣ ਨੂੰ ਕਿਹਾ।ਉਨ੍ਹਾਂ ਦਾ ਕਹਿਣਾ ਹੈ  ਜਿਸ ਦੌਰਾਨ ਮੁਲਜ਼ਮਾਂ ਨੇ ਗੇਟ ਦੇ ਉੱਤੇ ਗੋਲੀਆਂ ਚਲਾਈਆਂ, ਇਹ ਘਟਨਾ ਸੀਸੀਟੀਵੀ ਵਿੱਚ ਸਪੱਸ਼ਟ ਦੇਖੀ ਜਾ ਸਕਦੀ ਹੈ।

ਉਹਨਾਂ ਦੱਸਿਆ ਕਿ ਸਵੇਰ ਸਮੇਂ ਥਾਣਾ ਖਲਚੀਆਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਉਹਨਾਂ ਵੱਲੋਂ ਮੌਕੇ ਉੱਤੇ ਪੁੱਜ ਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਬੀਤੇ ਦਿਨ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਉਸ ਦੀ ਪਤਨੀ ਬਤੌਰ ਸਰਪੰਚ ਉਮੀਦਵਾਰ ਚੋਣਾਂ ਵਿੱਚ ਖੜੀ ਹੋਈ ਸੀ ਅਤੇ ਇਸ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ ਹੁਣ ਕਿਸੇ ਦੀ ਕੀ ਰੰਜਿਸ਼ ਹੈ ਇਹ ਪੁਲਿਸ ਵੱਲੋਂ ਜਾਂਚ ਪੜਤਾਲ ਕਰਕੇ ਸਾਰਾ ਕੁਝ ਸਾਫ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

 ਜਾਂਚ ਅਧਿਕਾਰੀ ਸਿਕੰਦਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਉੱਤੇ ਪੁੱਜ ਕੇ ਗੋਲੀਆਂ ਦੇ ਪੰਜ ਖੋਲ ਬਰਾਮਦ ਕੀਤੇ ਗਏ ਹਨ ਅਤੇ ਅਣਪਛਾਤੇ ਦੋ ਨੌਜਵਾਨਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਉੱਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮ ਕਾਬੂ ਕੀਤੇ ਜਾਣਗੇ।

Location: India, Punjab

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement