Punjab News: ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕ
Published : Oct 30, 2024, 10:56 am IST
Updated : Oct 30, 2024, 10:56 am IST
SHARE ARTICLE
Bikram Majithia has been issued a strict order by the High Court, the statement against OSD Rajbir Ghuman has been banned
Bikram Majithia has been issued a strict order by the High Court, the statement against OSD Rajbir Ghuman has been banned

Punjab News: ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

 

Punjab News: ਬਿਕਰਮ ਸਿੰਘ ਮਜੀਠੀਆ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ 'ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਥਾਵਾਂ 'ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ’ਚ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ। 

ਸੀਐਮ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕਰ ਕੇ ਬਿਕਰਮ ਮਜੀਠੀਆ ਦੇ ਝੂਠੇ ਅਤੇ ਗਲਤ ਦੋਸ਼ਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ 'ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਥਾਵਾਂ 'ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਉੱਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

 ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਰਾਜਬੀਰ ਸਿੰਘ 'ਤੇ ਪੈਸੇ ਦੇ ਲੈਣ-ਦੇਣ ਬਾਰੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਰਾਜਬੀਰ ਸਿੰਘ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ 'ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਮਜੀਠੀਆ ਵੱਲੋਂ ਮੁਆਫ਼ੀ ਨਾ ਮੰਗੇ ਜਾਣ 'ਤੇ ਰਾਜਬੀਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement