ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
Published : Oct 30, 2025, 3:41 pm IST
Updated : Oct 30, 2025, 3:41 pm IST
SHARE ARTICLE
Aman Arora and Tarunpreet Saund invite Gujarat Chief Minister for events dedicated to Martyrdom Day
Aman Arora and Tarunpreet Saund invite Gujarat Chief Minister for events dedicated to Martyrdom Day

* ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ: ਅਮਨ ਅਰੋੜਾ

ਚੰਡੀਗੜ੍ਹ/ਗਾਂਧੀਨਗਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ,  ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਆਗੂਆਂ ਦੀ ਮੌਜੂਦਗੀ ਸਾਡੀ ਸਾਂਝੀ ਰਾਸ਼ਟਰੀ ਭਾਵਨਾ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਹੋਵੇਗੀ।”

ਇਸ ਮੌਕੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ।"

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੁਨੀਆਂ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣਗੇ ਅਤੇ ਪ੍ਰੇਰਿਤ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement