ਕਿਸਾਨ ਪਰਮਿੰਦਰ ਸਿੰਘ ਤੇ ਸਵਰਨ ਸਿੰਘ ਖ਼ਿਲ਼ਾਫ ਮਾਮਲਾ ਕੀਤਾ ਗਿਆ ਹੈ ਦਰਜ
ਜਲੰਧਰ : ਜਲੰਧਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਜ਼ਿਲ੍ਹੇ ਦੇ ਦੋ ਕਿਸਾਨਾਂ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ। ਪਹਿਲਾ ਮਾਮਲਾ ਥਾਣਾ ਮਹਿਤਪੁਰ ਪੁਲਿਸ ਵੱਲੋਂ ਕਿਸਾਨ ਪਰਮਿੰਦਰ ਸਿੰਘ ਨਿਵਾਸੀ ਰਾਮਪੁਰ ਦੇ ਖ਼ਿਲਾਫ਼ ਪਰਾਲੀ ਸਾੜਨ ਦੇ ਮਾਮਲੇ ਵਿਚ ਦਰਜ ਕੀਤਾ ਗਿਆ। ਇਹ ਮਾਮਲਾ ਪਟਰਿੰਦਰ ਕੁਮਾਰ ਨਿਵਾਸੀ ਨੂਰਮਹਲ ਦੀ ਲਿਖਤੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ।
ਜਦਕਿ ਦੂਜਾ ਮਾਮਲਾ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ ਮੰਡਾਲਾ ਪਿੰਡ ਦੇ ਕਿਸਾਨ ਸਰਵਨ ਸਿੰਘ ਖਿਲਾਫ਼ ਪਰਾਲੀ ਸਾੜਨ ਦੇ ਮਾਮਲੇ ਵਿਚ ਦਰਜ ਕੀਤਾ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 26 ਅਕਤੂਬਰ ਨੂੰ ਪਿੰਡ ਮੰਡਾਲਾ ਵਿੱਚ ਸਵਰਨ ਸਿੰਘ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਬੂਤ ਮਿਲੇ ਹਨ ਮਿਲੇ, ਜਿਸ ਦੇ ਚਲਦਿਆਂ ਉਸ ਦੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ।
