ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਮੀਟਿੰਗ ਹੋਣ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਮੀਟਿੰਗ ਹੋਣ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਜਾਵੇਗੀ।
