ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ
Published : Oct 30, 2025, 5:32 pm IST
Updated : Oct 30, 2025, 5:32 pm IST
SHARE ARTICLE
Harbhajan Singh ETO reviews special repair works of link roads of rural areas
Harbhajan Singh ETO reviews special repair works of link roads of rural areas

ਹਰਭਜਨ ਸਿੰਘ ਈ.ਟੀ.ਓ. ਵਲੋਂ ਲਿੰਕ ਸੜਕਾਂ ਦੀ ਰਿਪੇਅਰ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ  ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ  ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ । ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਹੋ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਅਤੇ ਨਾਲ ਹੀ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਿਹਾ।

ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ  ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੰਦਿਆਂ ਵਿਭਾਗੀ ਵਿਜੀਲੈਂਸ ਕਮੇਟੀ ਵਲੋਂ  ਨਾਭਾ ਮਾਰਕਿਟ ਕਮੇਟੀ ਦੀ ਲੱਗਭਗ 2.5 ਕਿ. ਮੀ. ਸੜਕ ਚੈੱਕ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਊਣਤਾਈਆਂ ਨੂੰ ਠੀਕ ਕਰਵਾਉਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀ ਚੈਕਿੰਗਾਂ ਜਾਰੀ ਰੱਖਣ ਦੇ  ਹੁਕਮ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ  ਇਨ ਚੀਫ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਵਿਜੈ ਚੋਪੜਾ, ਸ਼੍ਰੀ ਅਨਿਲ ਗੁਪਤਾ, ਸ੍ਰੀ ਰਮਤੇਸ਼ ਬੈਂਸ, ਸ੍ਰੀ ਅਰਸ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement