ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 9 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
Published : Oct 30, 2025, 7:37 pm IST
Updated : Oct 30, 2025, 7:37 pm IST
SHARE ARTICLE
Illegal arms smuggling network operating across the border busted, three arrested with 9 pistols
Illegal arms smuggling network operating across the border busted, three arrested with 9 pistols

ਹਥਿਆਰ ਨਾਮੀ ਗੈਂਗਸਟਰ ਜੋਬਨਜੀਤ ਉਰਫ਼ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਵਿਦੇਸ਼ ਅਧਾਰਤ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ, ਜੋ ਆਪਣੇ ਕਾਰਕੁਨਾਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਗੈਂਗ ਚਲਾ ਰਿਹਾ ਸੀ, ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕਿ ਸਰਹੱਦ ਪਾਰੋਂ ਪਿੰਡ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਪਹੁੰਚਾਈ ਗਈ ਸੀ ਅਤੇ ਉਹਨਾਂ ਵੱਲੋਂ ਇਸਨੂੰ ਅੱਗੇ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਤੱਕ ਪਹੁੰਚਾਉਣ ਜਾਣਾ ਹੈ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿਖੇ ਗੁਰਦੁਆਰਾ ਬਾਬਾ ਮੋਹਰੀ ਜੀ ਨੇੜੇ ਉਕਤ ਮੁਲਜ਼ਮਾਂ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਗੈਰ-ਕਾਨੂੰਨੀ ਹਥਿਆਰ ਰੱਖਣ, ਚੋਰੀ, ਲੁੱਟ-ਖਸੁੱਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਸਬੰਧੀ ਸੱਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 65 ਮਿਤੀ 30-10-2025 ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement