'ਯੁੱਧ ਨਸ਼ਿਆਂ ਵਿਰੁੱਧ'ਦੇ 243ਵੇਂ ਦਿਨ ਪੁਲਿਸ ਵੱਲੋਂ 2.3 ਕਿਲੋ ਹੈਰੋਇਨ, 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ
Published : Oct 30, 2025, 7:12 pm IST
Updated : Oct 30, 2025, 7:12 pm IST
SHARE ARTICLE
police arrested 76 drug smugglers along with 2.3 kg heroin, Rs 1.5 lakh in drug money.
police arrested 76 drug smugglers along with 2.3 kg heroin, Rs 1.5 lakh in drug money.

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 243ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 340 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 340 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 368 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement