ਰੋਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਮਜ਼ਾਕ ਕਰ ਰਹੇ ਹਨ ਕੈਪਟਨ ਦੇ ਮੰਤਰੀ- ਮੀਤ ਹੇਅਰ
Published : Nov 30, 2018, 7:21 pm IST
Updated : Nov 30, 2018, 7:21 pm IST
SHARE ARTICLE
AAP youth wing
AAP youth wing

ਚੋਣਾਂ ਤੋਂ ਪਹਿਲਾਂ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਦੁਆਰਾ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਗਏ ਧੋਖੇ...

ਚੰਡੀਗੜ੍ਹ (ਸਸਸ) : ਚੋਣਾਂ ਤੋਂ ਪਹਿਲਾਂ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਦੁਆਰਾ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਗਏ ਧੋਖੇ ਲਈ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਆਲੋਚਨਾ ਕੀਤੀ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ, ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਜਿੰਦਰ ਢੀਂਡਸਾ, ਦੋਆਬਾ ਜ਼ੋਨ ਦੇ ਪ੍ਰਧਾਨ ਰੌਬੀ ਕੰਗ, ਜ਼ਿਲਾ ਪ੍ਰਧਾਨ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਹੋਰ ਆਗੂਆਂ ਨੇ ਕਿਹਾ

ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅਪਣੇ ਚੋਣ ਮਨੋਰਥ ਪੱਤਰ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਪਰੰਤੂ ਉਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਦੀ ਹਰ ਦੀਵਾਰ ‘ਤੇ ਲਿਖ ਕੇ ਵਾਅਦਾ ਕੀਤਾ ਸੀ ਕਿ ਚੋਣਾਂ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕਾਰਜ ਆਰੰਭਿਆ ਜਾਵੇਗਾ ਪਰੰਤੂ ਸਰਕਾਰ ਬਣਨ ਤੋਂ ਬਾਅਦ ਕੈਪਟਨ ਇਸ ਵਾਅਦੇ ਤੋਂ ਪਲਟ ਗਏ ਹਨ। ਇਸ ਸਮੇਂ ਅਪਣੇ ਮੰਤਰੀਆਂ ਅਤੇ ਸੰਤਰੀਆਂ ਦੀ ਜੇਬਾਂ ਭਰਨ ਤੋਂ ਇਲਾਵਾ ਕੁੱਝ ਨਹੀਂ ਕਰ ਰਹੇ ਹਨ।  

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਥਾਂ ਉਨਾਂ ਨਾਲ ਕੋਝਾ ਮਜ਼ਾਕ ਕਰ ਰਹੇ ਹਨ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੁਆਰਾ ਇਹ ਕਹਿਣਾ ਹੈ ਕਿ ਉਨਾਂ ਦੀ ਸਰਕਾਰ ਹਰ ਕਿਸੇ ਨੂੰ ਡਿਪਟੀ ਕਮਿਸ਼ਨਰ ਕਿਵੇਂ ਲੱਗਾ ਦੇਵੇ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਹੁਣ ਬਹਾਨੇ ਲੱਗਾ ਕੇ ਅਪਣੇ ਵਾਅਦੇ ਤੋਂ ਪਲਟ ਰਹੀ ਹੈ। ਉਨਾਂ ਕਿਹਾ ਕਿ ਮੰਤਰੀ ਨੂੰ ਅਜਿਹਾ ਬਿਆਨ ਚੋਣਾਂ ਤੋਂ ਪਹਿਲਾਂ ਦੇਣਾ ਚਾਹੀਦਾ ਸੀ ਤਾਂ ਜੋ ਨੌਜਵਾਨ ਉਸ ਅਨੁਸਾਰ ਵੋਟਾਂ ਪਾਉਂਦੇ।

ਉਨ੍ਹਾਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੁਆਰਾ ਨੌਜਵਾਨਾਂ ਨੂੰ ਕਬਾੜ ਵੇਚਣ ਦਾ ਕੰਮ ਕਰਨ ਅਤੇ ਮੰਤਰੀ ਬਲਬੀਰ ਸਿੱਧੂ ਦੁਆਰਾ ਮੂੰਗਫਲੀ ਵੇਚਣ ਦੀ ਸਲਾਹ ਦੇਣ ਦੀ ਵੀ ਨਿਖੇਧੀ ਕੀਤੀ। ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਪਲੇਸਮੈਂਟ ਪ੍ਰੋਗਰਾਮ ਨੂੰ ਅਪਣੇ ਰੋਜ਼ਗਾਰ ਮੇਲੇ ਦੱਸਣ ਦੀ ਥਾਂ ਕੈਪਟਨ ਅਮਰਿੰਦਰ ਨੌਕਰੀਆਂ ਦਾ ਪ੍ਰਬੰਧ ਕਰਨ ਤਾਂ ਜੋ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵਿਚ ਜਾਣ ਦੀ ਥਾਂ ਪੰਜਾਬ ਵਿਚ ਰਹਿਣ ਨੂੰ ਤਰਜੀਹ ਦੇਵੇ। ਸਿੱਧੂ ਨੇ ਕਿਹਾ ਕਿ ਸਰਕਾਰ ਰੋਜ਼ਗਾਰ ਮੇਲਿਆਂ ਦੇ ਨਾਮ ‘ਤੇ ਕੋਝਾ ਮਜ਼ਾਕ ਕਰ ਰਹੀ ਹੈ

ਅਤੇ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਨੂੰ ਕਰਿਆਨੇ ਦੀ ਦੁਕਾਨ ਜਾਂ ਕੱਪੜੇ ਦੀ ਦੁਕਾਨ ਤੇ ਨੌਕਰੀ ਪ੍ਰਦਾਨ ਕਰ ਰਹੀ ਹੈ। ਉਨਾਂ ਕਿਹਾ ਕਿ ਪਿਛਲੀ ਦਿਨੀਂ ਨੰਗਲ ਵਿਖੇ ਲੱਗੇ ਰੋਜ਼ਗਾਰ ਮੇਲੇ ਵਿਚ ਕਥੂਰੀਆ ਕਲਾਥ ਹਾਊਸ, ਜਸਵੀਰ ਦੀ ਹੱਟੀ ਅਤੇ ਭਾਖੜਾ ਸਰਵਿਸ ਸਟੇਸ਼ਨ ਆਦਿ ਵਰਗਿਆਂ ਦਾ ਆਉਣਾ ਸਿੱਧ ਕਰਦਾ ਹੈ ਕਿ ਸਰਕਾਰ ਸਿਰਫ਼ ਗਿਣਤੀ ਪੂਰੀ ਕਰਨ ਦੇ ਚੱਕਰ ਵਿਚ ਹੀ ਹੈ। 

ਸਿੱਧੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਯੂਥ ਵਿੰਗ 13 ਦਸੰਬਰ ਨੂੰ ‘‘ਕੈਪਟਨ ਸਰਕਾਰ ਦਿਓ ਰੋਜ਼ਗਾਰ’’ ਪ੍ਰੋਗਰਾਮ ਦੇ ਤਹਿਤ ਨੌਕਰੀਆਂ ਦੇ ਮੁੱਦੇ ‘ਤੇ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰੇਗਾ ਅਤੇ ਕੈਪਟਨ ਅਮਰਿੰਦਰ ਨੂੰ ਨੌਜਵਾਨਾਂ ਨਾਲ ਕੀਤਾ ਵਾਅਦਾ ਯਾਦ ਕਰਵਾਏਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement