
ਪੰਜਾਬ ਪਬਲਿਕ ਰਿਲੇਸਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਅੱਜ ਜ਼ਿਲਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ ਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ....
ਚੰਡੀਗੜ੍ਹ (ਸ.ਸ.ਸ) : ਪੰਜਾਬ ਪਬਲਿਕ ਰਿਲੇਸਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਅੱਜ ਜ਼ਿਲਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ ਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਤੇ ਸਹਾਇਕ ਲੋਕ ਸੰਪਰਕ ਅਫਸਰ ਸ੍ਰੀਮਤੀ ਮਧੂ ਸ਼ਰਮਾ ਦੇ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਦਿੱਤੀ ਵਿਦਾਇਗੀ ਪਾਰਟੀ ਵਿੱਚ ਉਚੇਚੇ ਤੌਰ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾ ਮੁਕਤ ਹੋਣ 'ਤੇ ਸਨਮਾਨਤ ਕੀਤਾ।
Farewell party
ਸ੍ਰੀ ਕੁਲਜੀਤ ਸਿੰਘ 32 ਸਾਲ ਅਤੇ ਸ੍ਰੀਮਤੀ ਮਧੂ ਸ਼ਰਮਾ 39 ਸਾਲ ਦੀ ਸੇਵਾ ਨਿਭਾਉਣ 'ਤੇ ਸੇਵਾ ਮੁਕਤ ਹੋਏ। ਵਿਭਾਗ ਦੇ ਸਕੱਤਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੋਵੇਂ ਅਧਿਕਾਰੀਆਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਬੇਦਾਗ ਸੇਵਾ ਮੁਕਤ ਹੋਣਾ ਮਾਣ ਵਾਲੀ ਗੱਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸਦਾ ਦੋਵਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਰੱਖੇਗਾ।
ਉਨ੍ਹਾਂ ਕਿਹਾ ਕਿ ਅੱਜ ਭਾਵੇਂ ਉਹ ਰਸਮੀ ਤੌਰ ਉਤੇ ਸੇਵਾ ਮੁਕਤ ਹੋਏ ਹਨ ਪ੍ਰੰਤੂ ਵਿਭਾਗ ਉਨ੍ਹਾਂ ਨੂੰ ਹਮੇਸ਼ਾ ਪਰਿਵਾਰ ਦਾ ਮੈਂਬਰ ਸਮਝੇਗਾ। ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਸੇਵਾ ਮੁਕਤ ਹੋ ਰਹੇ ਦੋਵੇਂ ਅਧਿਕਾਰੀਆਂ ਨੂੰ ਸੇਵਾ ਮੁਕਤ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਅੱਧ ਤੋਂ ਵੱਧ ਜ਼ਿੰਦਗੀ ਵਿਭਾਗ ਦੀ ਸੇਵਾ ਵਿੱਚ ਲਗਾਈ ਹੈ ਅਤੇ ਹੁਣ ਉਹ ਆਪਣੀ ਕੰਮਕਾਜ ਮਜਬੂਰੀ ਕਾਰਨ ਅਧੂਰੀਆਂ ਰਹਿ ਗਈਆਂ ਖਾਹਿਸ਼ਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੂਰੀਆਂ ਕਰਨਗੇ।
ਪੰਜਾਬ ਪਬਲਿਕ ਰਿਲੇਸਨਜ਼ ਅਫਸਰਜ਼ ਐਸੋਸੀਏਸ਼ਨ ਦੇ ਚੇਅਰਮੈਨ ਡਾ. ਸੇਨੂੰ ਦੁੱਗਲ (ਵਧੀਕ ਡਾਇਰੈਕਟਰ) ਤੇ ਵਾਈਸ ਚੇਅਰਮੈਨ ਡਾ. ਓਪਿੰਦਰ ਸਿੰਘ ਲਾਂਬਾ (ਵਧੀਕ ਡਾਇਰੈਕਟਰ) ਨੇ ਵੀ ਸੰਬੋਧਨ ਕਰਦਿਆਂ ਦੋਵੇਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਕਰੇਗਾ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਵੱਲੋਂ ਇਮਾਨਦਾਰੀ, ਤਨਦੇਹੀ ਤੇ ਲਗਨ ਨਾਲ ਨਿਭਾਈ ਸੇਵਾ ਇਕ ਵੱਡੀ ਉਦਹਾਰਨ ਅਤੇ ਵਿਭਾਗ ਲਈ ਪ੍ਰੇਰਨਾਸ੍ਰੋਤ ਹੈ। ਐਸੋਸੀਏਸ਼ਨ ਦੇ ਸਕੱਤਰ ਤੇ ਜ਼ਿਲਾ ਲੋਕ ਸੰਪਰਕ ਅਫਸਰ ਮੁਹਾਲੀ ਸ੍ਰੀ ਸੁਰਜੀਤ ਸਿੰਘ ਸੈਣੀ ਨੇ ਬੋਲਦਿਆਂ ਸ੍ਰੀ ਕੁਲਜੀਤ ਸਿੰਘ ਨਾਲ ਇਕੱਠੇ ਭਰਤੀ ਹੋਣ ਵੇਲੇ ਤੋਂ ਲੈ ਕੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਜੁੜੀਆਂ ਯਾਦਾਂ ਤਾਜ਼ੀਆਂ ਕੀਤੀਆਂ।
ਡਿਪਟੀ ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਵੀ ਸੰਬੋਧਨ ਕਰਦਿਆਂ ਦੋਵੇਂ ਅਧਿਕਾਰੀਆਂ ਵੱਲੋਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਵਦੀਪ ਸਿੰਘ ਗਿੱਲ (ਪੀ.ਆਰ.ਓ.) ਨੇ ਸਮੁੱਚੇ ਸਮਾਗਮ ਦੀ ਕਾਰਵਾਈ ਚਲਾਉਂਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਵਿਭਾਗ ਅਤੇ ਐਸੋਸੀਏਸ਼ਨ ਭਵਿੱਖ ਵਿੱਚ ਵੀ ਦੋਵੇਂ ਅਧਿਕਾਰੀਆਂ ਦੇ ਤਜ਼ਰਬੇ ਦਾ ਲਾਹਾ ਲੈਂਦੀ ਰਹੇਗੀ। ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਕੇ.ਐਲ.ਰੱਤੂ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਸਕੱਤਰ ਜਨਰਲ ਸ੍ਰੀਮਤੀ ਸ਼ਿਖਾ ਨਹਿਰਾ, ਜਨਰਲ ਸਕੱਤਰ ਸ੍ਰੀ ਇਕਬਾਲ ਸਿੰਘ ਬਰਾੜ।
ਸੰਯੁਕਤ ਸਕੱਤਰ ਸ੍ਰੀ ਹਰਮੀਤ ਸਿੰਘ ਢਿੱਲੋਂ, ਵਿੱਤ ਸਕੱਤਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ, ਪ੍ਰੈਸ ਸਕੱਤਰ ਸ੍ਰੀ ਪ੍ਰੀਤਕੰਵਲ ਸਿੰਘ, ਕਾਰਜਕਾਰਨੀ ਮੈਂਬਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਡਾ.ਸਰਬਜੀਤ ਸਿੰਘ ਕੰਗਣੀਵਾਲ, ਸ੍ਰੀ ਭੁਪਿੰਦਰ ਸਿੰਘ ਬਰਾੜ, ਡਾ. ਕੁਲਜੀਤ ਸਿੰਘ ਮੀਆਂਪੁਰੀ ਤੇ ਸ੍ਰੀ ਇੰਦਰਜੀਤ ਸਿੰਘ ਸਮੇਤ ਵਿਭਾਗ ਦੇ ਸਮੂਹ ਜ਼ਿਲਾ ਲੋਕ ਸੰਪਰਕ ਅਫਸਰ, ਪੀ.ਆਰ.ਓ. ਤੇ ਏ.ਪੀ.ਆਰ.ਓ. ਵੀ ਹਾਜ਼ਰ ਸਨ।