ਮੋਦੀ ਸਰਕਾਰ ਖ਼ਿਲਾਫ਼ ਹਜ਼ਾਰਾਂ ਕਿਸਾਨਾਂ ਨੇ ਖੋਲਿਆ ਮੋਰਚਾ, ਦਿੱਲੀ ਤੇ ਬੋਲਿਆ ਧਾਵਾ   
Published : Nov 30, 2018, 12:08 pm IST
Updated : Apr 10, 2020, 12:01 pm IST
SHARE ARTICLE
Kisan Movement
Kisan Movement

ਕਿਸਾਨ ਇੱਕ ਵਾਰ ਕੇਂਦਰ ਸਰਕਾਰ ਖਿਲਾਫ਼ ਸੜਕਾਂ ‘ਤੇ ਹਨ ਅਤੇ ਇਸ ਵਾਰ ਕਿਸਾਨ ਦੇਸ਼ ਦੇ ਕਈ ਹਿੱਸਿਆਂ ਤੋਂ ਰਾਜਧਾਨੀ ਦਿੱਲੀ ਪਹੁੰਚੇ ਹਨ। ਕਿਸਾਨ ...

ਨਵੀਂ ਦਿੱਲੀ (ਭਾਸ਼ਾ) : ਕਿਸਾਨ ਇੱਕ ਵਾਰ ਕੇਂਦਰ ਸਰਕਾਰ ਖਿਲਾਫ਼ ਸੜਕਾਂ ‘ਤੇ ਹਨ ਅਤੇ ਇਸ ਵਾਰ ਕਿਸਾਨ ਦੇਸ਼ ਦੇ ਕਈ ਹਿੱਸਿਆਂ ਤੋਂ ਰਾਜਧਾਨੀ ਦਿੱਲੀ ਪਹੁੰਚੇ ਹਨ। ਕਿਸਾਨ ਰਾਮ ਲੀਲਾ ਮੈਦਾਨ ਵਿਖੇ ਕਰਜ਼ ਮੁਆਫ਼ੀ ਅਤੇ ਫ਼ਸਲਾਂ ਦੇ ਸਹੀ ਭਾਅ ਮਿਲਣ ਦੀ ਮੰਗ ਨੂੰ ਲੈਕੇ ਇਕੱਠੇ ਹੋਏ ਹਨ। ਅੰਦੋਲਨਕਾਰੀ ਕਿਸਾਨਾਂ ਦੀਆਂ ਮੁੱਖ ਮੰਗਾਂ ‘ਚੋਂ ਇੱਕ ਮੰਗ ਹੈ ਕਿ ਕਿਸਾਨੀ ਮਸਲੇ ਵੀਚਾਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਜਥੇਬੰਦੀਆਂ ਵੱਲੋਂ ਤਿਆਰ ਕੀਤੇ ਦੋ ਬਿਲਾਂ ਨੂੰ ਵੀ ਸੰਸਦ ਪਾਸ ਕਰੇ।

ਪਹਿਲਾ ਬਿਲ ਕਿਸਾਨਾਂ ਦੀ ਕਰਜ਼ ਮੁਕਤੀ ਨਾਲ ਸਬੰਧਤ ਹੈ ਤੇ ਦੂਜਾ ਖੇਤੀ ਉਤਪਾਦ ਤੇ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਨਾ ਯਕੀਨੀ ਬਣਾਉਣ ਨਾਲ ਸਬੰਧਤ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਇਨ੍ਹਾਂ ਬਿਲਾਂ ਨੂੰ ਕਾਨੂੰਨ ਬਣਾ ਕੇ ਹੀ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਮੁਕਤੀ ਦਿਵਾਈ ਜਾ ਸਕਦੀ ਹੈ। ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਦੇ ਨਾਲ-ਨਾਲ ਕਈ ਹੋਰ ਵੱਡੇ ਸਿਆਸੀ ਚਿਹਰੇ ਵੀ ਅੰਦੋਲਣ ‘ਚ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਦੇ ਸਾਥੀ ਪ੍ਰਸ਼ਾਂਤ ਭੂਸ਼ਣ ਨੇ ਦਾਅਵਾ ਕੀਤਾ ਹੈ ਕਿ ਤਕਰੀਬਨ ਇੱਕ ਲੱਖ ਕਿਸਾਨ ਇਸ ਮੁਕਤੀ ਮਾਰਚ ‘ਚ ਸ਼ਾਮਲ ਹੋਣਗੇ। ਤਕਰੀਬਨ 200 ਕਿਸਾਨ ਜਥੇਬੰਦੀਆਂ ਤੇ 21 ਛੋਟੀਆਂ ਵੱਡੀਆਂ ਸਿਆਸੀ ਪਾਰਟੀਆਂ ਦੇ ਸਮਰਥਨ ਵੀ ਇਨ੍ਹਾਂ ਕਿਸਾਨਾਂ ਨੂੰ ਹਾਸਲ ਹੈ, ਜਿਨ੍ਹਾਂ ‘ਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੀ ਸ਼ਾਮਲ ਹਨ।ਦੱਸਿਆ ਜਾ ਰਿਹੇ ਕਿ ਇਹ ਅੰਦੋਲਨ ਹੁਣ ਤਕ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਸਾਬਿਤ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement