
ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੌਰਾਨ ਆਯੋਜਿਤ ਕੀਤੇ ਗਏ ਸਮਾਗਮ ਦੀਆਂ ਤਸਵੀਰਾਂ....
ਚੰਡੀਗੜ੍ਹ (ਭਾਸ਼ਾ) : ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੌਰਾਨ ਆਯੋਜਿਤ ਕੀਤੇ ਗਏ ਸਮਾਗਮ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਵਿਰੋਧੀਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਇਕ ਵਾਰ ਫਿਰ ਆਪਣਾ ਨਿਸ਼ਾਨਾ ਬਣਾ ਲਿਆ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਖਾਲਿਸਤਾਨ ਦੇ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਖੜੇ ਨਜ਼ਰ ਆ ਰਹੇ ਹਨ।
Navjot Sidhu
ਜਿਸਦੇ ਅਧਾਰ 'ਤੇ ਭਾਜਪਾ ਵਿਧਾਇਕ ਅਤੇ ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਅਕਾਲੀਆਂ ਵੱਲੋਂ ਚੁੱਕੇ ਗਏ ਇਸ ਮੁੱਦੇ ਤੋਂ ਬਾਅਦ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿਤਰੇ ਹਨ।