
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ...
ਚੰਡੀਗੜ੍ਹ (ਨੀਲ ਬੀ. ਸਿੰਘ) : ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਪਣੇ ਅਹੁਦੇ ਤੋਂ ਅਸਤੀਫ਼ਾ ਸੌਂਪ ਦਿਤਾ ਹੈ। ਉਹ 23 ਸਾਲ ਤੱਕ ਫੈਡਰੇਸ਼ਨ ਦੇ ਪ੍ਰਧਾਨ ਰਹੇ ਹਨ। ਅੱਜ ਉਨ੍ਹਾਂ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਜਾ ਕੇ ਜਥੇਦਾਰ ਹਵਾਰਾ ਨੂੰ ਅਸਤੀਫ਼ਾ ਸੌਂਪ ਦਿਤਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੁੰਦੇ ਹਨ।
Peer Mohammad & Hawaraਉਨ੍ਹਾਂ ਕਿਹਾ ਕਿ ਹੁਣ ਉਹ ਸੁਖਬੀਰ ਬਾਦਲ ਸਮੇਤ ਤਮਾਮ ਸਿੱਖ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਮੰਗ ਕਰਨਗੇ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਜ਼ਿੰਮੇਵਾਰੀ ਜਗਤਾਰ ਸਿੰਘ ਹਵਾਰਾ ਨੂੰ ਸੌਂਪ ਦਿਤੀ ਜਾਵੇ। ਪ੍ਰਧਾਨਗੀ ਦੇ ਨਾਲ ਹੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਫੈਡਰੇਸ਼ਨ ਦਾ ਢਾਂਚਾ ਵੀ ਭੰਗ ਕਰ ਦਿਤਾ। ਉਨ੍ਹਾਂ ਇਹ ਵੀ ਆਖਿਆ
ਕਿ ਹੁਣ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸਮੂਹ ਸਿੱਖ ਜਥੇਬੰਦੀਆਂ ਨਾਲ ਮੁਲਾਕਾਤ ਕਰ ਕੇ ਮੰਗ ਕਰਨਗੇ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਜ਼ਿੰਮੇਵਾਰੀ ਜਗਤਾਰ ਸਿੰਘ ਹਵਾਰਾ ਨੂੰ ਸੌਂਪ ਦਿਤੀ ਜਾਵੇ। ਪ੍ਰਧਾਨਗੀ ਦੇ ਨਾਲ ਕਰਨੈਲ ਸਿੰਘ ਪੀਰ ਮੁਹੰਮਦ ਨੇ ਫੈਡਰੇਸ਼ਨ ਦਾ ਢਾਂਚਾ ਵੀ ਭੰਗ ਕਰ ਦਿਤਾ।