ਪਠਾਨਕੋਟ : ਪੁਲਿਸ ਨੇ ਫ਼ੌਜ ਦੀ ਵਰਦੀ ‘ਚ ਫੜੇ ਚਾਰ ਸ਼ੱਕੀ
Published : Nov 30, 2018, 3:56 pm IST
Updated : Nov 30, 2018, 3:56 pm IST
SHARE ARTICLE
Police caught four suspects
Police caught four suspects

ਪੁਲਿਸ ਨੇ ਪਠਾਨਕੋਟ-ਜਲੰਧਰ ਰਾਸ਼ਟਰੀ ਰਸਤੇ ਉਤੇ ਪਿੰਡ ਨੰਗਲਪੁਰ ਦੇ ਕੋਲ ਚਾਰ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ...

ਪਠਾਨਕੋਟ (ਸਸਸ) : ਪੁਲਿਸ ਨੇ ਪਠਾਨਕੋਟ-ਜਲੰਧਰ ਰਾਸ਼ਟਰੀ ਰਸਤੇ ਉਤੇ ਪਿੰਡ ਨੰਗਲਪੁਰ ਦੇ ਕੋਲ ਚਾਰ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ। ਚਾਰੇ ਸ਼ੱਕੀ ਹਿਮਾਚਲ ਨੰਬਰ ਦੀ ਇਕ ਸਕਾਰਪੀਓ ਗੱਡੀ ਵਿਚ ਸਵਾਰ ਸਨ ਅਤੇ ਫ਼ੌਜ ਦੀ ਵਰਦੀ ਵਿਚ ਸਨ। ਨਾਕੇ ਉਤੇ ਸ਼ੱਕ ਹੋਇਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਚੈਕਿੰਗ ਤੋਂ ਬਾਅਦ ਚਾਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਨ੍ਹਾਂ ਨੂੰ ਪੁੱਛਗਿਛ ਕੀਤੀ ਜਾ ਰਹੀ ਹੈ।

Four Suspected in Army UniformFour Suspects in Army Uniformਮਾਮਲੇ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਪੁਲਿਸ ਸ਼ੱਕੀਆਂ ਨੂੰ ਗੱਡੀ ਤੋਂ ਉਤਾਰ ਕੇ ਥਾਣੇ ਲੈ ਕੇ ਜਾ ਰਹੀ ਹੈ। ਅਸਲ ਵਿਚ ਪਿਛਲੇ ਪੰਦਰਾਂ ਦਿਨਾਂ ਤੋਂ ਖ਼ੁਫ਼ੀਆ ਏਜੰਸੀਆਂ ਵਲੋਂ ਦਿਤੀ ਜਾਣਕਾਰੀ ਤੋਂ ਬਾਅਦ ਪੰਜਾਬ ਵਿਚ ਪੁਲਿਸ ਹਾਈ ਅਲਰਟ ‘ਤੇ ਹੈ। ਕੁੱਝ ਦਿਨ ਪਹਿਲਾਂ ਫ਼ੌਜ ਮੁਖੀ ਬਿਪਿਨ ਰਾਵਤ ਨੇ ਵੀ ਪੰਜਾਬ ਵਿਚ ਅਤਿਵਾਦੀ ਗਤੀਵਿਧੀਆਂ ਵਧਣ ਦਾ ਸ਼ੱਕ ਪ੍ਰਗਟ ਕੀਤਾ ਸੀ। ਇਸ ਤੋਂ ਬਾਅਦ ਸੁਰੱਖਿਆ ਹੋਰ ਕਰੜੀ ਕਰ ਦਿਤੀ ਗਈ ਸੀ।

ਪੁਲਿਸ ਅਤੇ ਸੁਰੱਖਿਆ ਬਲ ਲਗਾਤਾਰ ਸੁਰੱਖਿਆ ਮੁਹਿੰਮ ਚਲਾ ਰਹੇ ਹਨ। ਕਾਰ ਸਵਾਰ ਚਾਰ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਜਾਣਾ ਪੁਲਿਸ ਦੀ ਵੱਡੀ ਉਪਲੱਬਧੀ ਮੰਨੀ ਜਾ ਰਹੀ ਹੈ। ਪੁੱਛਗਿਛ ਵਿਚ ਉਨ੍ਹਾਂ ਨੂੰ ਵੱਡਾ ਖੁਲਾਸਾ ਹੋਣ ਦੀ ਸੰਭਾਵਨਾ ਹੈ। ਨਵੰਬਰ ਦੇ ਪਹਿਲੇ ਹਫ਼ਤੇ ਵਿਚ ਡੀਆਰਆਈ ਅਤੇ ਫ਼ੌਜ ਨੇ ਮਿਲ ਕੇ ਜੰਮੂ-ਕਸ਼ਮੀਰ ਦੇ ਬਾਰਡਰ ਅਖਨੂਰ ਦੇ ਨੇੜੇ ਛਾਪੇਮਾਰੀ ਕਰ ਕੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਛਾਪੇਮਾਰੀ ਦੇ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਵਧੇਰੇ ਗਿਣਤੀ ਵਿਚ ਹਥਿਆਰ ਅਤੇ 105 ਕਰੋੜ ਦੀ ਹੈਰੋਇਨ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਫ਼ੌਜ ਦੇ ਅਧਿਕਾਰੀਆਂ ਨੇ ਵੀ ਮੰਨਿਆ ਸੀ ਕਿ ਕਸ਼ਮੀਰੀ ਅਤਿਵਾਦੀਆਂ ਨੇ ਨਸ਼ਾ ਤਸਕਰਾਂ ਦੇ ਨਾਲ ਹੱਥ ਮਿਲਾ ਲਿਆ ਹੈ। ਉਥੇ ਹੀ ਜੰਮੂ ਰੇਲਵੇ ਸਟੇਸ਼ਨ ਪਠਾਨਕੋਟ ਲਈ ਬੁੱਕ ਕੀਤੀ ਗਈ ਟੈਕਸੀ ਨੂੰ ਖੋਹ ਕੇ ਚਾਰ ਸ਼ੱਕੀ ਭੱਜ ਗਏ ਸਨ, ਜਿਨ੍ਹਾਂ ‘ਤੇ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਸੀ।

ਜਲੰਧਰ ਵਿਚ ਥਾਣਾ ਮਕਸੂਦਾਂ ਵਿਚ ਧਮਾਕੇ ਦੇ ਮੁੱਖ ਦੋਸ਼ੀ ਜਾਕੀਰ ਮੂਸਾ ਨੂੰ ਵੀ ਪੁਲਿਸ ਨਸ਼ਾ ਤਸਕਰੀ ਨਾਲ ਜੋੜ ਕੇ ਜਾਂਚ ਕਰਨ ਵਿਚ ਜੁਟੀ ਹੋਈ ਹੈ। ਸੂਤਰਾਂ ਦੇ ਮੁਤਾਬਕ ਮੂਸਾ ਨੇ ਵੀ ਪਹਿਲਾਂ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਅਤੇ ਤਸਕਰੀ ਕਰ ਕੇ ਪੈਸੇ ਇਕੱਠੇ ਕੀਤੇ। ਮੂਸਾ ਨੇ ਹਥਿਆਰ ਖ਼ਰੀਦਣ ਤੋਂ ਬਾਅਦ ਜਲੰਧਰ ਸਥਿਤ ਥਾਣਾ ਮਕਸੂਦਾਂ ਵਿਚ ਧਮਾਕਾ ਕਰਵਾ ਦਿਤਾ। ਪੁਲਿਸ ਅਧਿਕਾਰੀਆਂ ਦਾ ਇਹ ਵੀ ਮੰਨਣਾ ਹੈ ਕਿ ਅਤਿਵਾਦੀਆਂ ਵਲੋਂ ਨਸ਼ਾ ਤਸਕਰਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਉਨ੍ਹਾਂ ਦੇ ਕੋਲ ਹਥਿਆਰ ਖ਼ਰੀਦਣ ਲਈ ਕਾਫ਼ੀ ਪੈਸੇ ਆ ਗਏ ਹਨ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement