
ਅਰੋੜਾ ਨੇ ਆਖਿਆ ਕਿ ਜਿਸ ਤਰ੍ਹਾਂ ਦਿੱਲੀ ਵਿਚ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹੋਵੇਗਾ।
ਸੰਗਰੂਰ: ਆਮ ਆਦਮੀ ਪਾਰਟੀ ਅੰਦਰਖਾਤੇ ਕੈਪਟਨ ਸਰਕਾਰ ਦੀਆਂ ਚੂਲ੍ਹਾਂ ਹਿਲਾਉਣ ਦੀਆਂ ਵਿਉਂਤਾ ਘੜ੍ਹ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਅਤੇ ਨਵੇਂ ਸਿਰਿਓਂ ਸਰਕਾਰ ਬਨਾਉਣ ਦਾ ਸੱਦਾ ਦਿਤਾ ਹੈ।
Navjot Sidhuਅਰੋੜਾ ਨੇ ਇਹ ਵੀ ਆਖਿਆ ਹੈ ਕਿ ਕਾਂਗਰਸ ਦੇ ਚਾਰ ਵਿਧਾਇਕ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ 40 ਹੋਰ ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਮੇਰੀ ਉਨ੍ਹਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਸਰਕਾਰ ਬਨਾਉਣ। ਅਰੋੜਾ ਨੇ ਆਖਿਆ ਕਿ ਜਿਸ ਤਰ੍ਹਾਂ ਦਿੱਲੀ ਵਿਚ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹੋਵੇਗਾ।
AAP ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਜਿਸ ਨੂੰ ਕਾਂਗਰਸ ਨੇ ਸਾਈਡਲਾਈਨ ਕੀਤਾ ਹੋਇਆ ਹੈ, ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਅਰੋੜਾ ਨੇ ਆਖਿਆ ਕਿ ਕਾਂਗਰਸ ਸਰਕਾਰ ਤੋਂ ਨਾਰਾਜ਼ ਚੱਲ ਰਹੇ ਚਾਰ ਵਿਧਾਇਕਾਂ ਨੂੰ ਸਮਰਥਨ ਹਾਸਲ 40 ਵਿਧਾਇਕਾਂ ਨੂੰ ਨਾਲ ਲੈ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।
Captain Amrinder Singhਇਸ ਤੋਂ ਇਲਾਵਾ ਨਵਜੋਤ ਸਿੱਧੂ ਤੇ ਆਮ ਆਦਮੀ ਪਾਰਟੀ ਤੇ 19 ਵਿਧਾਇਕ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 60 ਬਣਦੀ ਹੈ, ਲਿਹਾਜ਼ਾ ਪੰਜਾਬ ਵਿਚ ਬਹੁਮਤ ਦੀ ਸਰਕਾਰ ਬਣਾਈ ਜਾ ਸਕਦੀ ਹੈ।
Navjot sidhuਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤਾ ਗਿਆ ਸੱਦਾ ਪੰਜਾਬ ਦੀ ਸਿਆਸਤ ਵਿਚ ਕਿਹੜੀ ਨਵੀਂ ਰੰਗਤ ਲੈ ਕੇ ਆਉਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।