
ਹੁਣ ਸੰਗਤ ਨੂੰ ਲੱਗਣਗੀਆਂ ਮੌਜਾਂ
ਜਲੰਧਰ: ਅੱਜ ਕਸਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਕਰਤਾਰਪੁਰ ਸਾਹਿਬ ਲਾਂਘੇ ਤੱਕ ਸੰਗਤ ਨੂੰ ਮੁਫਤ ਸੇਵਾ ਪ੍ਰਦਾਨ ਕਰਨ ਵਾਲੀ ਬੱਸ ਸੇਵਾ ਦਾ ਆਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਨੇ ਹਰੀ ਝੰਡੀ ਵਿਖਾ ਕੇ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Sri kartarpur sahib ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਨੂੰ ਕਸਬੇ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਪਹੁੰਚਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਕਾਰਣ ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਕੋਰੀਡੋਰ ਤੱਕ ਫਰੀ ਬੱਸ ਸੇਵਾ ਦੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਫਰੀ ਬੱਸ ਸੇਵਾ ਦਾ ਅੱਜ ਰਸਮੀ ਤੌਰ 'ਤੇ ਆਰੰਭ ਕਰ ਦਿੱਤਾ ਗਿਆ।
Sangatਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਚਾਰ ਵਾਰ ਰੇਲ ਗੱਡੀ ਆਉਂਦੀ ਹੈ ਅਤੇ ਇਸ ਸਮੇਂ ਦੇ ਮੁਤਾਬਕ ਹੀ ਇਹ ਬੱਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਚੱਲਿਆ ਕਰੇਗੀ ਅਤੇ ਸੰਗਤ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਫਰੀ ਲਿਜਾਇਆ ਕਰੇਗੀ ਅਤੇ ਵਾਪਸ ਵੀ ਲੈ ਕੇ ਆਇਆ ਕਰੇਗੀ।
Photo ਉਨ੍ਹਾਂ ਦੱਸਿਆ ਕਿ ਸਵੇਰੇ ਇਹ ਬੱਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਰੇਲਵੇ ਸਟੇਸ਼ਨ ਜਾਇਆ ਕਰੇਗੀ, ਉਥੋਂ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਆਇਆ ਕਰੇਗੀ ਅਤੇ ਫਿਰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਰਵਾਨਾ ਹੋਇਆ ਕਰੇਗੀ।
Photoਉਨ੍ਹਾਂ ਦੱਸਿਆ ਕਿ ਜੋ ਸੰਗਤ ਸਿਰਫ ਧੁੱਸੀ ਬੰਨ੍ਹ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ 'ਤੇ ਜਾ ਕੇ ਦੂਰੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨਾ ਚਾਹੁੰਦੇ ਹਨ, ਉਸ ਸੰਗਤ ਨੂੰ ਵੀ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।