
ਸੰਗਤ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲੰਗਰ...
ਜਲੰਧਰ: ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਰੋਜ਼ਾਨਾਂ ਬੜੇ ਉਤਸ਼ਾਹ ਨਾਲ ਪਾਕਿਸਤਾਨ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 521 ਸ਼ਰਧਾਲੂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪਹੁੰਚੇ।
kartarpur sahibਅੱਜ ਪਾਕਿਸਤਾਨ ਗਈ ਸੰਗਤ ਵਿਚ ਸ਼ਿਵਪਾਲ ਸਿੰਘ, ਡਾ. ਗੁਰਜੀਤ ਸਿੰਘ, ਸਤਨਾਮ ਸਿੰਘ ਆਦਿ ਨੇ ਪਰਤਦਿਆਂ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ੍ਹ ਛੋਹ ਪ੍ਰਾਪਤ ਧਰਤੀ 'ਤੇ ਬਣੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵੇਖ ਕੇ ਰੂਹ ਖੁਸ਼ ਹੋ ਗਈ।
Kartarpur Sahib ਸੰਗਤ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲੰਗਰ ਹਾਲ ਵਿਚ ਪ੍ਰਬੰਧਕਾਂ ਵੱਲੋਂ ਭਾਰਤੀ ਸ਼ਰਧਾਲੂਆਂ ਨੂੰ ਬੇਨਤੀ ਵੀ ਕੀਤੀ ਜਾਂਦੀ ਹੈ ਕਿ ਉਹ ਹੋਰ ਆਉਣ ਵਾਲੀ ਸੰਗਤ ਨੂੰ ਕਹਿਣ ਕਿ ਉਹ ਕਰਤਾਰਪੁਰ ਸਾਹਿਬ ਆਉਣ ਲੱਗਿਆਂ ਟਮਾਟਰ ਅਤੇ ਅਦਰਕ ਜ਼ਰੂਰ ਨਾਲ ਲੈ ਕੇ ਆਉਣ ਕਿਉਂਕਿ ਭਾਰਤ ਵਿਚ ਟਮਾਟਰ ਅਤੇ ਅਦਰਕ ਪਾਕਿਸਤਾਨ ਨਾਲੋਂ ਕਿਤੇ ਸਸਤਾ ਹੈ ਅਤੇ ਲੰਗਰ ਵਿਚ ਇਸ ਦੀ ਵਰਤੋਂ ਵੀ ਕਾਫੀ ਜ਼ਿਆਦਾ ਹੁੰਦੀ ਹੈ।
Tomatoes can increase men's fertilityਇਸੇ ਅਪੀਲ ਤਹਿਤ ਪਿੰਡ ਖਾਸਾਂਵਾਲਾ ਦੇ ਗੁਰਦਿਆਲ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਵਿਚੋਂ ਅਦਰਕ ਅਤੇ ਟਮਾਟਰ ਖਰੀਦੇ ਗਏ। ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ ਬੜਾ ਮਾਣ ਮਹਿਸੂਸ ਕਰ ਰਹੇ ਹਨ ਕਿ ਉਹ ਕਰਤਾਰਪੁਰ ਦੀ ਧਰਤੀ 'ਤੇ ਲੱਗਣ ਵਾਲੇ ਲੰਗਰ ਵਿਚ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਉਣ ਦਾ ਸੁਭਾਗ ਪ੍ਰਾਪਤ ਕਰ ਰਹੇ ਹਨ।
Ginger Benefitsਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿਚ ਕਰੀਬ ਚਾਰ ਕਿਲੋਮੀਟਰ ਅੰਦਰ ਹੈ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ। ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17-18 ਸਾਲ ਬਿਤਾਏ ਸਨ। ਇਸ ਗੁਰਦੁਆਰੇ ਲਈ ਪਾਕਿਸਤਾਨ ਵਾਲੇ ਪਾਸਿਓਂ ਲਾਂਘਾ ਖੋਲ੍ਹੇ ਜਾਣ ਦੀ ਮੰਗ ਕਈ ਵਾਰ ਉਠੀ ਸੀ ਤੇ ਹੁਣ ਉਹੀ ਮੰਗ ਪੂਰੀ ਹੋ ਗਈ ਹੈ। ਇਸ ਲਾਂਘੇ ਜ਼ਰੀਏ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਹਾਲ ਦੀ ਘੜੀ 'ਚ ਡੇਰਾ ਬਾਬਾ ਨਾਨਕ ਵਿਖੇ ਦੂਰਬੀਨਾਂ ਰਾਹੀਂ ਸੰਗਤਾਂ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕੀਤੇ ਜਾਂਦੇ ਸਨ। ਗੁਰਦੁਆਰਾ ਕਰਤਾਰਪੁਰ ਸਾਹਿਬ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਪੰਜਾਬ ਦੇ ਨਜ਼ਦੀਕ ਕੌਮਾਂਤਰੀ ਸਰਹੱਦ ਤੋਂ ਲਗਭਗ 4.5 ਕਿਲੋਮੀਟਰ ਦੂਰ ਸਥਿਤ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਚ ਪੈਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।