ਹਿਮਾਚਲ ਦੇ ਕਿਸਾਨਾਂ ਦਾ ਵੱਡਾ ਐਲਾਨ, ਦਿੱਲੀ ਧਰਨੇ 'ਚ ਹੋਣਗੇ ਸ਼ਾਮਲ 
Published : Nov 30, 2020, 2:33 pm IST
Updated : Nov 30, 2020, 2:33 pm IST
SHARE ARTICLE
Kuldeep Singh Tanwar
Kuldeep Singh Tanwar

ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਰਾਜ ਦੇ ਹਰ ਜ਼ਿਲ੍ਹੇ ਦੇ ਕਿਸਾਨ ਦਿੱਲੀ ਜਾ ਕੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣਗੇ।

ਚੰਡੀਗੜ੍ਹ : ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਹੁਣ ਇਸ ਵਿੱਚ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੇ ਵੀ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਆਖਿਲ ਭਾਰਤੀ ਕਿਸਾਨ ਯੂਨੀਅਨ ਦੇ ਕਿਹਾ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਐੱਸ.ਸੀ.) ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸੱਦੇ ਤਹਿਤ ਉਹ ਵੀ ਦਿੱਲੀ ਕੂਚ ਕਰਨਗੇ।

Farmers ProtestFarmers Protest

ਉਨ੍ਹਾਂ ਕਿਹਾ ਕਿ ਹਿਮਚਾਲ ਪ੍ਰਦੇਸ਼ ਦੀ ਕਿਸਾਨ ਯੂਨੀਅਨ ਵੀ ਮੰਗ ਕਰਦੀ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤੇ ਇਸ ਦੀ ਥਾਂ ਉੱਤੇ ਐਮਐਸਪੀ ਨੂੰ ਕਾਨੂੰਨੀ ਰੂਪ ਵਿਚ ਯਕੀਨੀ ਬਣਾਇਆ ਜਾਵੇ। ਹਿਮਾਚਲ ਕਿਸਾਨ ਸਭਾ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਤੰਵਰ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਰਾਜ ਦੇ ਹਰ ਜ਼ਿਲ੍ਹੇ ਦੇ ਕਿਸਾਨ ਦਿੱਲੀ ਜਾ ਕੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣਗੇ।

farmerfarmer

ਉਨ੍ਹਾਂ ਕਿਹਾ ਕਿ ਹੁਣ ਵੀ ਹਿਮਾਚਲ ਦੇ ਕਿਸਾਨ ਦਿੱਲੀ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਆਉਣ ਵਾਲੇ ਸਮੇਂ ਵਿੱਚ ਹਿਮਾਚਲ ਦੇ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਵਿੱਚ ਆਪਣੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਗੇ। ਡਾ: ਤੰਵਰ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ। ਹਿਮਾਚਲ ਦੇ ਕਿਸਾਨ ਅਤੇ ਮਾਲੀ ਵੀ ਇਸ ਤੋਂ ਪ੍ਰਭਾਵਤ ਹੋਣਗੇ।

farmerfarmer

ਉਨ੍ਹਾਂ ਕਿਹਾ ਕਿ ਹਿਮਾਚਲ ਦੀਆਂ ਮੁੱਖ ਨਕਦੀ ਫਸਲਾਂ ਫਲ ਅਤੇ ਸਬਜ਼ੀਆਂ ਹਨ। ਉਨ੍ਹਾਂ ਦੀ ਖਰੀਦ 'ਤੇ ਕੋਈ ਸਮਰਥਨ ਮੁੱਲ ਨਹੀਂ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ ਪ੍ਰੋਸੈਸਿੰਗ ਅਤੇ ਸਟੋਰੇਜ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ, ਕਈ ਕਿਸਮਾਂ ਦੀਆਂ ਸਮੱਸਿਆਵਾਂ ਹਨ. ਨਵੇਂ ਕਾਨੂੰਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾਉਣ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਫੈਸਲਾਕੁੰਨ ਲੜਾਈ ਲੜਨ ਦੀ ਲੋੜ ਹੈ। ਇਸ ਦੇ ਲਈ ਕਿਸਾਨ ਸਭਾ ਰਾਜ ਦੇ ਕਿਸਾਨਾਂ ਨੂੰ ਇਕਜੁੱਟ ਕਰਨ ਵਿਚ ਲੱਗੀ ਹੋਈ ਹੈ।

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement