
....ਡਾਕਟਰੀ ਟੀਮਾਂ, ਐਂਬੂਲੈਂਸਾਂ, ਲੰਗਰ-ਪਾਣੀ ਅਤੇ ਪਖਾਨਿਆਂ ਦੀ ਕੀਤਾ ਇੰਤਜ਼ਾਮ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ 'ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।
Bhagwant Mann
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ, ''ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗ਼ਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਅੰਨਦਾਤਾ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਸਰਦ ਰਾਤਾਂ 'ਚ ਸੜਕਾਂ 'ਤੇ ਲੱਖਾਂ ਦੀ ਗਿਣਤੀ 'ਚ ਡਟੇ ਕਿਸਾਨਾਂ ਦੇ ਹੱਕ 'ਚ ਖੜਨਾ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ, ਕਿਉਂਕਿ ਅੰਨਦਾਤਾ ਪੂਰੇ ਦੇਸ਼ ਵਾਸੀਆਂ ਦਾ ਪੇਟ ਭਰਦਾ ਹੈ।
Arvind Kejriwal
ਅਰਵਿੰਦ ਕੇਜਰੀਵਾਲ ਸਾਹਿਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਾਦਾਰ ਬਣਕੇ ਆਪਣਾ ਫ਼ਰਜ਼ ਨਿਭਾਅ ਰਹੀ ਹੈ।''
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਫਰਜ਼ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।
pm modi
ਮਾਨ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।
MSP
ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਬਿੱਲਾਂ ਤੋਂ ਲੈ ਕੇ ਹੀ ਵਿਰੋਧ ਕਰ ਰਹੀ ਹੈ, ਜੋ ਬਿੱਲ ਹੁਣ ਕਾਨੂੰਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿੰਨਾ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ ਮੰਤਰ ਉੱਤੇ ਧਰਨਾ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ 'ਤੇ ਗਰੰਟੀ ਨਾਲ ਖਰੀਦ ਬਾਰੇ ਕਾਨੂੰਨ ਦੀ ਮੰਗ ਕੀਤੀ।
Bhagwant Mann
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸਾਨਾਂ ਵਿਰੋਧ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਨਾਲ ਖੜਨ ਹੋਣ ਕਰਕੇ ਹੀ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕੁਚਲਨ ਵਾਲੇ ਸੁਪਨਿਆਂ ਉੱਤੇ ਪਾਣੀ ਫੇਰ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਝੰਡੇ, ਬੈਨਰ ਦੇ ਕਿਸਾਨਾਂ ਦੇ ਨਾਲ ਚੱਲ ਰਹੀ ਹੈ ਅਤੇ ਹਮੇਸ਼ਾ ਚੱਲਦੀ ਰਹੇਗੀ।