
ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਫਿਰ 'ਖੇਤੀ ਕਾਨੂੰਨਾਂ' ਦੇ ਗੁਣ ਗਾਏ ਪਰ ਕਿਸਾਨ ਸੰਘਰਸ਼ ਦਾ ਕੋਈ ਜ਼ਿਕਰ ਨਾ ਕੀਤਾ
ਨਵੀਂ ਦਿੱਲੀ, 29 ਨਵੰਬਰ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸੰਸਦ ਨੇ ਬਹੁਤ ਵਿਚਾਰ-ਵਟਾਂਦਰੇ ਤੋਂ ਬਾਅਦ ਖੇਤੀਬਾੜੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿਤਾ ਜਿਸ ਨਾਲ ਕਿਸਾਨਾਂ ਨੂੰ ਨਵੇਂ ਅਧਿਕਾਰ ਅਤੇ ਨਵੇਂ ਮੌਕੇ ਮਿਲੇ ਹਨ।
ਮੋਦੀ ਨੇ ਅਪਣੇ ਮਹੀਨੇਵਾਰ 'ਮਨ ਕੀ ਬਾਤ' ਪ੍ਰੋਗਰਾਮ ਵਿਚ ਕਿਹਾ ਕਿ ਭਾਰਤ ਵਿਚ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਚੀਜ਼ਾਂ ਵਿਚ ਨਵੇਂ ਪਹਿਲੂ ਸ਼ਾਮਲ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਦੇ ਖੇਤੀਬਾੜੀ ਸੁਧਾਰਾਂ ਨੇ ਵੀ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਰਾਹ ਖੋਲ੍ਹ ਦਿਤੇ ਹਨ। ਸਾਲਾਂ ਤੋਂ ਕਿਸਾਨਾਂ ਦੀਆਂ ਕੁਝ ਮੰਗਾਂ ਹਨ ਅਤੇ ਹਰ ਰਾਜਨੀਤਿਕ ਪਾਰਟੀ ਨੇ ਉਨ੍ਹਾਂ ਨੂੰ ਕਿਸੇ ਸਮੇਂ ਪੂਰਾ ਕਰਨ ਦਾ ਵਾਅਦਾ ਕੀਤਾ ਹੈ, ਪਰ ਉਹ ਕਦੇ ਪੂਰੇ ਨਹੀਂ ਹੋਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਵਿਚਾਰ ਵਟਾਂਦਰੇ ਤੋਂ ਬਾਅਦ ਸੰਸਦ ਨੇ ਖੇਤੀਬਾੜੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿਤਾ। ਇਨ੍ਹਾਂ ਸੁਧਾਰਾਂ ਨੇ ਨਾ ਸਿਰਫ਼ ਕਿਸਾਨਾਂ ਦੇ ਬਹੁਤ ਸਾਰੇ ਬੰਧਨ ਖ਼ਤਮ ਕੀਤੇ ਹਨ, ਬਲਕਿ ਉਨ੍ਹਾਂ ਨੂੰ ਨਵੇਂ ਅਧਿਕਾਰ ਅਤੇ ਮੌਕੇ ਵੀ ਦਿਤੇ ਹਨ। 'ਮਨ ਕੀ ਬਾਤ' ਵਿਚ ਮੋਦੀ ਨੇ ਦੇਸ਼ ਵਾਸੀਆਂ ਨੂੰ ਦਸਿਆ ਕਿ 1913 ਦੇ ਆਸ ਪਾਸ ਵਾਰਾਣਸੀ ਦੇ ਇਕ ਮੰਦਰ ਤੋਂ ਚੋਰੀ ਹੋਈ ਦੇਵੀ ਅੰਨਪੂਰਣਾ ਦੀ ਪ੍ਰਾਚੀਨ ਮੂਰਤੀ ਨੂੰ ਕੈਨੇਡਾ ਤੋਂ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ।
ਇਸ ਨਾਲ ਹੀ ਪ੍ਰਧਾਨ ਮੰਤਰੀ ਨੇ ਵਿਦਿਅਕ ਅਦਾਰਿਆਂ ਨੂੰ ਨਵੇਂ, ਨਵੀਨ ਢੰਗ ਅਪਣਾਉਣ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਜੋੜਨ ਲਈ ਇਕ ਰਚਨਾਤਮਕ ਪਲੇਟਫਾਰਮ ਬਣਾਉਣ ਲਈ ਕਿਹਾ। ਉਨ੍ਹਾਂ ਸਾimageਬਕਾ ਵਿਦਿਆਰਥੀਆਂ ਨੂੰ ਅਪਣੇ ਅਦਾਰਿਆਂ ਲਈ ਕੁਝ ਕਰਦੇ ਰਹਿਣ ਦੀ ਅਪੀਲ ਵੀ ਕੀਤੀ। (ਪੀਟੀਆਈ)