ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਭਗਵੰਤ ਮਾਨ
Published : Nov 30, 2020, 2:31 am IST
Updated : Nov 30, 2020, 2:31 am IST
SHARE ARTICLE
image
image

ਬਿਨਾਂ ਸ਼ਰਤ ਕਿਸਾਨਾਂ ਨਾਲ ਗੱਲ ਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਭਗਵੰਤ ਮਾਨ

ਚੰਡੀਗੜ, 29 ਨਵੰਬਰ (ਸੁਰਜੀਤ ਸਿੰਘ ਸੱਤੀ):  ''ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁਧ ਅੱਜ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਅਪਣੇ 'ਮਨ ਕੀ ਬਾਤ' ਵਿਚ ਇਨਾਂ ਕਾਲੇ ਕਾਨੂੰਨਾਂ ਦਾ ਗੁਣਗਾਨ ਕਰ ਰਹੇ ਹਨ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।'' ਇਨਾਂ ਸ਼ਬਦਾਂ ਦਾ ਪ੍ਰਗਟਾਵਾ ਐਤਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੀਤਾ।
ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਲ ਸ਼ਰਤਾਂ ਲਗਾਕੇ ਦਿਤੇ ਸੱਦੇ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਕਿਸਾਨਾਂ ਨੂੰ ਕਹਿ ਰਹੇ ਹਨ ਪਹਿਲਾਂ ਸਾਡੇ ਪਿੰਜਰੇ ਵਿਚ ਆਉ ਫਿਰ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਲੋਂ ਬੁਰਾੜੀ ਜਾ ਕੇ ਪ੍ਰਦਰਸ਼ਨ ਕਰਨ ਫਿਰ ਗੱਲ ਕੀਤੀ ਜਾਵੇਗੀ, ਇਹ ਸ਼ਰਤ ਕਿਉਂ ਲਗਾਈ ਗਈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਜਿੱਥੇ ਬੈਠਣਾ ਚਾਹੁੰਦਾ ਹੈ।




ਉਸ ਨੂੰ ਉਥੇ ਬੈਠਣ ਦਿਤਾ ਜਾਵੇ ਅਤੇ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਗੱਲ ਕੀਤੀ ਜਾਵੇ।
ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਨੇ ਹਰਿਆਣਾ ਪੁਲਿਸ ਦਾ ਅੱਤਿਆਚਾਰ ਸਹਿਦੇ ਹੋਏ ਬੇਰੀਗੇਟ ਤੋੜ, ਸਰਕਾਰ ਦੀਆਂ ਪੁੱਟੀਆਂ ਗਈਆਂ ਸੜਕਾਂ ਭਰਦੇ ਹੋਏ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ਼ਾਂ ਦੇ ਬੰਬ ਝਲਦੇ ਹੋਏ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕਿਸਾਨ ਦੀ ਗੱਲ ਸੁਣਨ ਦੀ ਬਜਾਏ ਹੈਦਰਾਬਾਦ ਦੀਆਂ ਐਮਸੀ ਚੋਣਾਂ ਵਿਚ ਰੁਝੇ ਹੋਏ ਹਨ, ਇਸ ਤੋਂ ਜ਼ਿਆਦਾ ਗ਼ੈਰ ਜ਼ਿੰਮੇਵਾਰ ਕੌਣ ਹੋ ਸਕਦਾ ਹੈ? ਦੇਸ਼ ਦੇ ਕਿਸਾਨ ਸੜਕਾ ਉਤੇ ਰੁਲ ਰਿਹਾ ਹੋਵੇ ਅਤੇ imageimageਭਾਜਪਾ ਦੇ ਮੰਤਰੀ ਚੋਣਾਂ ਨੂੰ ਜ਼ਿਆਦਾ ਮਹੱਤਵ ਹੈ। ਉਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਕਿਸਾਨ ਨੂੰ ਸੱਤਾ ਦੇ ਹੰਕਾਰ ਵਿਚ ਭਾਜਪਾ ਦੇ ਮੰਤਰੀ ਗੁੰਡਾ ਜਾਂ ਹੁਲੜਬਾਜ ਕਹਿ ਰਹੇ ਹਨ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement