ਕਿਸਾਨੀ ਅੰਦੋਲਨ ਦੀ ਰਾਹ ਤੇ ਤੁਰੇ ਪੰਜਾਬੀ ਗਾਇਕ ਤੇ ਕਲਾਕਾਰ, ਗੀਤਾਂ ਰਾਹੀਂ ਭਰ ਰਹੇ ਜੋਸ਼
Published : Nov 30, 2020, 11:06 am IST
Updated : Nov 30, 2020, 11:06 am IST
SHARE ARTICLE
farmer
farmer

ਫ਼ਿਲਮੀ ਕਲਾਕਾਰ ਯੋਗਰਾਜ ਸਿੰਘ, ਗੱਗੂ ਗਿੱਲ ਤੇ ਪੰਜਾਬੀ ਗਾਇਕ ਹਰਭਜਨ ਮਾਨ ਵੀ ਕਿਸਾਨਾਂ ਦੇ ਧਰਨਿਆਂ ’ਚ ਪੁੱਜ ਕੇ ਉਨ੍ਹਾਂ ਦਾ ਹੌਸਲਾ ਵਧਾ ਚੁੱਕੇ ਹਨ।

ਚੰਡੀਗੜ੍ਹ: ਖੇਤੀ ਕਾਨੂੰਨ ਲਾਗੂ ਕਰਨ ਦੇ ਵਿਰੋਧ ’ਚ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਧਾਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਹਿਲੀ ਵਾਰ ਮੋਰਚੇ ’ਚ  ਪੰਜਾਬੀ ਗਾਇਕ ਤੇ ਕਲਾਕਾਰ ਵੀ ਉੱਤਰ ਆਏ ਹਨ। ਗਾਇਕਾਂ ਤੇ ਕਲਾਕਾਰਾਂ ਵੱਲੋਂ ਸਿਰਫ਼ ਜੋਸ਼ੀਲੇ ਗੀਤ ਗਾ ਕੇ ਹੀ ਨਹੀਂ, ਸਗੋਂ ਧਰਨਿਆਂ ’ਚ ਪੁੱਜ ਕੇ ਕਿਸਾਨਾਂ ਦੇ ਜੋਸ਼ ਨੂੰ ਹੋਰ ਭਖਾ ਦਿੱਤਾ ਗਿਆ ਹੈ। 

Farmer Protest

ਗਾਇਕ ਕੰਵਰ ਗਰੇਵਾਲ ਨੇ ਖੇਤਰੀ ਸੰਘਰਸ਼ ਦੌਰਾਨ ਸ਼ੰਭੂ ਬੈਰੀਅਰ ਉੱਤੇ ਪੁੱਜ ਕੇ ਪੁਲਿਸ ਦੇ ਨਾਕੇ ਤੋੜ ਕੇ ਅੱਗੇ ਵਧ ਰਹੇ ਕਿਸਾਨਾਂ ਦੇ ਜੋਸ਼ ਨੂੰ ਵਧਾਇਆ ਤੇ ਫ਼ਿਲਮੀ ਕਲਾਕਾਰ ਦੀਪ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕ ਵਿੱਚ ਸ਼ੰਭੂ ਮੋਰਚਾ ਚਲਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਫ਼ਿਲਮੀ ਕਲਾਕਾਰ ਯੋਗਰਾਜ ਸਿੰਘ, ਗੱਗੂ ਗਿੱਲ ਤੇ ਪੰਜਾਬੀ ਗਾਇਕ ਹਰਭਜਨ ਮਾਨ ਵੀ ਕਿਸਾਨਾਂ ਦੇ ਧਰਨਿਆਂ ’ਚ ਪੁੱਜ ਕੇ ਉਨ੍ਹਾਂ ਦਾ ਹੌਸਲਾ ਵਧਾ ਚੁੱਕੇ ਹਨ।

Kanwar Grewal reached Khanauri border in support of farmers

ਉੱਧਰ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗਾਇਕ ਆਰਨੇਤ ਕਿਸਾਨਾਂ ਨਾਲ ਦਿੱਲੀ ਮੋਰਚੇ ’ਤੇ ਡਟੇ ਹੋਏ ਹਨ। ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਗਾਏ ਜੋਸ਼ੀਲੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਉਹ ਵੀ ਕਿਸਾਨਾਂ ਦੇ ਮੋਰਚਿਆਂ ਵਿੱਚ ਸ਼ਾਮਲ ਹੀ ਨਹੀਂ, ਸਗੋਂ ਹਰਿਆਣਾ ਪੁਲਿਸ ਵੱਲੋਂ ਲਾਏ ਨਾਕਿਆਂ ਨੂੰ ਵੀ ਕੁਝ ਹੀ ਸਮੇਂ ’ਚ ਤੋੜ ਕੇ ਅੱਗੇ ਵਧ ਗਏ।

singers

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement