ਕੈਪਟਨ ਨੇ ਰੱਖੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ-ਪੱਥਰ
Published : Nov 30, 2020, 6:52 pm IST
Updated : Nov 30, 2020, 6:52 pm IST
SHARE ARTICLE
Capt Amrinder Singh
Capt Amrinder Singh

63 ਪਿੰਡਾਂ ਅਤੇ 14 ਕਸਬਿਆਂ ਵਿਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ

 ਸੁਲਤਾਨਪੁਰ ਲੋਧੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।  ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਉਤੇ ਰੱਖੇ ਸਮਾਰੋਹਾਂ  ਵਿਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 6.5 ਕਰੋੜ ਰੁਪਏ ਦੀ ਲਾਗਤ ਨਾਲ ਕਿਲਾ ਸਰਾਏ ਪ੍ਰਾਜੈਕਟ ਦੀ ਸੰਭਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਗਰਿੱਡ ਟਾਈਡ ਰੂਫ ਟਾਪ ਸੋਲਰ ਪਾਵਰ ਪਲਾਂਟ, 9.5 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ, 20 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ, 3 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਅਤੇ 45 ਲੱਖ ਰੁਪਏ ਦੀ ਲਾਗਤ ਨਾਲ ਪੰਜ ਸਮਾਰਟ ਆਂਗਨਵਾੜੀ ਕੇਂਦਰਾਂ ਦੀ ਸਥਾਪਨਾ ਜਿਹੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਕਿਹਾ ਕਿ 10.8 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਕਾਲੀ ਵੇਈਂ ਦੇ ਸੁੰਦਰੀਕਰਨ ਦਾ ਕਾਰਜ ਮੁਕੰਮਲ ਕੀਤਾ ਗਿਆ ਜਦੋਂਕਿ 319 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨੋਵੇਸ਼ਨ, ਇਨਕਿਊਬੇਸ਼ਨ ਐਂਡ ਟ੍ਰੇਨਿੰਗ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਇਸ ਖੇਤਰ ਵਿੱਚ ਲੜਕੀਆਂ ਲਈ ਬੇਬੇ ਨਾਨਕੀ ਕਾਲਜ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 30.7 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਛੇ ਸੜਕਾਂ ਨੂੰ ਚੌੜਾ ਕਰਨ ਅਤੇ ਉਸਾਰੀ ਦਾ ਕਾਰਜ ਮੁਕੰਮਲ ਕਰਨ ਦੇ ਨਾਲ ਨਾਲ ਸੰਗਤ ਅਤੇ ਹੋਰ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ।  

Capt Amrinder SinghCapt Amrinder Singh

ਗੁਰਦੁਆਰਾ ਬੇਰ ਸਾਹਿਬ ਵੱਲ ਸ਼ਰਧਾਲੂਆਂ ਦੇ ਆਉਣ-ਜਾਣ ਨੂੰ ਸੁਖਾਲਾ ਬਣਾਉਣ ਦੇ ਇੱਕ ਹੋਰ ਕਦਮ ਵਜੋਂ ਪਵਿੱਤਰ ਵੇਈਂ ‘ਤੇ 9.30 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਉੱਚ-ਪੱਧਰੀ ਪੁਲਾਂ ਦਾ ਨਿਰਮਾਣ ਕੀਤਾ ਗਿਆ। ਇਸ ਦੇ ਨਾਲ ਹੀ ਪਵਿੱਤਰ ਵੇਈਂ ‘ਤੇ ਦੋ ਫੁੱਟ ਓਵਰ ਬ੍ਰਿਜਾਂ (1.4 ਕਰੋੜ ਰੁਪਏ) ਅਤੇ ਦੋ ਪਨਟੂਨ ਪੁੱਲਾਂ (2 ਕਰੋੜ ਰੁਪਏ) ਦਾ ਨਿਰਮਾਣ ਕੀਤਾ ਗਿਆ। ਇਸ ਤੋਂ ਇਲਾਵਾ 2.4 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਰਾਮ ਘਰ (ਰੈਸਟ ਹਾਊਸ) ਦਾ ਨਿਰਮਾਣ ਕੀਤਾ ਗਿਆ ਹੈ, ਜਦੋਂਕਿ 6 ਕਰੋੜ ਰੁਪਏ ਬੱਸ ਅੱਡੇ ਦੇ ਨਵੀਨੀਕਰਨ 'ਤੇ ਖਰਚ ਕੀਤੇ ਗਏ ਅਤੇ 11 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ ਸਬ ਸਟੇਸ਼ਨ ਸਥਾਪਤ ਕੀਤਾ ਗਿਆ।

Capt Amrinder SinghCapt Amrinder Singh

ਸੁਲਤਾਨਪੁਰ ਲੋਧੀ ਵਿਖੇ ਸਮਾਰੋਹਾਂ ਵਿੱਚ ਸ਼ਿਰਕਤ ਕਰਨ ਉਪਰੰਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਤ ਇਕ ਹੋਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੰਸਦ ਮੈਂਬਰ ਪਰਨੀਤ ਕੌਰ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਵਾਲੇ ਲੋਕਾਂ 63 ਪਿੰਡ ਅਤੇ 14 ਕਸਬਿਆਂ ਵਿਚ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ (77 ਕਰੋੜ ਰੁਪਏ) ਲੋਕਾਂ ਨੂੰ ਸਮਰਪਿਤ ਕੀਤੇ ਗਏ। 

Capt Amrinder SinghCapt Amrinder Singh

ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਵਿਰਾਸਤੀ ਮਾਰਗ (3 ਕਰੋੜ ਰੁਪਏ), 100 ਏਕੜ ਵਿਚ ਬਣਨ ਵਾਲੀ ਗੁਰੂ ਨਾਨਕ ਦੇਵ ਗੰਨਾ ਖੋਜ ਅਤੇ ਵਿਕਾਸ ਸੰਸਥਾ ਕਲਾਨੌਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਅਤੇ ਘੰਟਾ ਘਰ (80 ਲੱਖ ਰੁਪਏ) ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਡੇਰਾ ਬਾਬਾ ਨਾਨਕ ਹਲਕੇ ਵਿੱਚ ਗੰਨਾ ਖੋਜ ਸੰਸਥਾ ਸਮੇਤ ਸਾਰੇ ਵਿਕਾਸ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਸਥਾ ਗੰਨਾ ਉਤਪਾਦਕਾਂ ਲਈ ਬਹੁਤ ਲਾਹੇਬੰਦ ਸਿੱਧ ਹੋਵੇਗੀ। ਇਸ ਤੋਂ ਇਲਾਵਾ ਵਿਰਾਸਤੀ ਮਾਰਗ ਧਾਰਮਿਕ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰੇਗਾ ਅਤੇ ਖਿੱਤੇ ਦੀ ਨੁਹਾਰ ਬਦਲ ਦੇਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement