ਦੇਸ਼ ਦੇ 32 ਲੱਖ ਸਾਬਕਾ ਫ਼ੌਜੀ ਕਿਸਾਨਾਂ ਦੀ ਹਮਾਇਤ 'ਚ ਦਿੱਲੀ ਜਾਣਗੇ
Published : Nov 30, 2020, 2:38 am IST
Updated : Nov 30, 2020, 2:38 am IST
SHARE ARTICLE
image
image

ਦੇਸ਼ ਦੇ 32 ਲੱਖ ਸਾਬਕਾ ਫ਼ੌਜੀ ਕਿਸਾਨਾਂ ਦੀ ਹਮਾਇਤ 'ਚ ਦਿੱਲੀ ਜਾਣਗੇ

ਸਾਬਕਾ ਸੈਨਿਕ ਐਕਸ਼ਨ ਗਰੁੱਪ ਨੇ ਦਿਤਾ ਸੱਦਾ
 

ਪਟਿਆਲਾ, 29 ਨਵੰਬਰ (ਜਸਪਾਲ ਸਿੰਘ ਢਿੱਲੋਂ): ਦੇਸ਼ ਭਰ ਦੇ 32 ਲੱਖ ਸਾਬਕਾ ਫ਼ੌਜੀ ਕਿਸਾਨਾਂ ਦੀ ਹਮਾਇਤ ਵਿਚ ਦਿੱਲੀ ਬਾਰਡਰਾਂ 'ਤੇ ਪੁੱਜ ਕੇ ਕਿਸਾਨਾਂ ਦਾ ਸਾਥ ਦੇਣਗੇ ਅਤੇ ਉਨ੍ਹਾਂ ਨੂੰ ਸਿੱਖਲਾਈ ਦੇਣਗੇ ਕਿ ਕਿਲ੍ਹਾਬੰਦੀ ਕਿਵੇਂ ਕੀਤੀ ਜਾਵੇ। ਇਹ ਪ੍ਰਗਟਾਵਾ ਸਾਬਕਾ ਸੈਨਿਕ ਐਕਸ਼ਨ ਗਰੁੱਪ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਕੀਤਾ ਹੈ। ਇਥੇ ਪਟਿਆਲਾ ਮੀਡੀਆ ਕਲੱਬ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਦਾਨਗੜ੍ਹ ਅਤੇ ਗਰੁੱਪ ਦੇ ਹੋਰ ਅਹੁਦੇਦਾਰਾਂ ਨੇ ਦਸਿਆ ਕਿ ਅਸੀ ਸਾਰੇ ਸਾਬਕਾ ਫ਼ੌਜੀਆਂ ਨੂੰ ਆਖਿਆ ਹੈ ਕਿ ਉਹ ਆਪੋ ਅਪਣੇ ਸਾਧਨਾਂ ਰਾਹੀਂ ਦਿੱਲੀ ਕਿਸਾਨਾਂ ਦੇ ਧਰਨੇ ਵਿਚ ਪੁੱਜਣ ਤੇ ਕਿਸਾਨਾਂ ਦੀ ਹਰ ਪੱਖੋਂ ਮਦਦ ਕਰਨ।
ਉਨ੍ਹਾਂ ਕਿਹਾ ਕਿ ਅਸੀ ਕਿਸਾਨਾਂ ਨੂੰ ਮੋਰਚਾਬੰਦੀ ਕਿਵੇਂ ਕਰਨੀ ਹੈ, ਇਸ ਦੀ ਟਰੇਨਿੰਗ ਵੀ ਦਿਆਂਗੇ ਤੇ ਨਾਲ ਹੀ ਕੇਂਦਰ ਸਰਕਾਰ ਨੁੰ ਚੇਤਾਵਨੀ ਵੀ ਦਿੰਦੇ ਹਾਂ ਕਿ ਜੇਕਰ ਸਾਬਕਾ ਫ਼ੌਜੀਆਂ ਦੇ ਮਸਲੇ ਨਾ ਸੁਲਝਾਏ ਤਾਂ ਫਿਰ ਜਿਵੇਂ ਕਿਸਾਨਾਂ ਨੇ ਦਿੱਲੀ ਘੇਰੀ ਹੈ, ਉਸੇ ਤਰੀਕੇ ਸਾਬਕਾ ਫ਼ੌਜੀ ਵੀ ਅਪਣੀਆਂ ਮੰਗਾਂ ਦੇ ਹੱਕ ਵਿਚ ਦਿੱਲੀ ਘੇਰਨਗੇ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਦਾਨਗੜ੍ਹ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਟੋਲ ਬੈਰੀਅਰ 'ਤੇ ਸਾਬਕਾ ਫ਼ੌਜੀਆਂ ਨੂੰ ਛੋਟ ਦੇਣ ਸਮੇਤ ਕਈ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ 1 ਲੱਖ 65 ਹਜ਼ਾਰ ਦੇ ਕਰੀਬ ਸਾਬਕਾ ਫ਼ੌਜੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਇਸ ਵਾਅਦਾ ਵਿਰੋਧੀ ਦਾ ਸਬਕ ਜ਼ਰੂਰ ਸਿਖਾਉਣਗੇ।
ਇਸ ਮੌਕੇ 'ਤੇ ਸਾਬਕਾ ਸੈਨਿਕ ਐਕਸ਼ਨ ਗਰੁੱਪ ਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਕੀਤਾ ਗਿਆ ਜਿਸ ਮੁਤਾਬਕ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੂੰ ਸੂਬਾ ਪ੍ਰਧਾਨ, ਸੂਬੇਦਾਰ ਮੇਜਰ ਦਰਬਾਰਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਖਹਿਰਾ ਨੂੰ ਸੁਬਾ ਜਨਰਲ ਸਕੱਤਰ ਅਤੇ ਕੈਪਟਨ ਸੇਵਾ ਸਿੰਘ ਬਡਿਆਲ ਨੂੰ ਸਾਬਕਾ ਸੈਨਿਕ ਐਕਸ਼ਨ ਗਰੁੱਪ ਦਾ ਸਰਪ੍ਰਸਤ ਥਾਪਿਆ ਗਿਆ। ਸੂਬੇਦਾਰ ਹਰਭਜਨ ਸਿੰਘ ਸੂਬਾ ਜਥੇਬੰਦਕ ਸਕੱਤਰ, ਜਸਵੰਤ ਸਿੰਘ ਨੰਬਰਦਾਰ  ਤੇ ਕੈਪਟਨ ਕੁਲਵੰਤ ਸਿੰਘ ਨੂੰ ਸੁਬਾ ਜਨਰਲ ਸਕੱਤਰ, ਕੈਪਟਨ ਨਛੱਤਰ ਸਿੰਘ ਨੁੰ ਸੂਬਾ ਜਥੇਬੰਦਕ ਸਕੱਤਰ ਅਤੇ 11 ਮੈਂਬਰੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਕੁੱਝ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਵੀ ਕੀਤਾ ਗਿਆ ਤੇ ਬਾਕੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਜਲਦ ਕੀਤਾ ਜਾਵੇਗਾ।





ਇਸ ਮੌਕੇ ਸਾਬਕਾ ਸੈਨਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਜਿਵੇਂ ਵਨ ਰੈਂਕ ਵਨ ਪੈਨਸ਼ਨ, ਡੇਢ ਸਾਲ ਦਾ ਕੱਟਿਆ ਗਿਆ ਡੀ ਏ ਤੇ ਮੌਜੂਦਾ ਸੈਨਿਕਾਂ ਦੀ ਸਰਵਿਸ ਵਿਚ ਵਾਧਾ ਅਤੇ ਸਾਬਕਾ ਸੈਨਿਕਾਂ ਦੀਆਂ ਪੈਨਸ਼ਨਾ ਵਿਚ ਕਟੌਤੀ ਦੇ ਮਾਮਲੇ 'ਤੇ ਸਰਕਾਰ ਨਾਲ ਸਿੱਧਾ ਦੋ ਹੱਥ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਵੀਰ ਨਾਰੀਆਂ ਤੇ ਸ਼ਹੀਦ ਪਰਵਾਰਾਂ ਨੁੰ ਆ ਰਹੀਆਂ ਸਮੱਸਿਆਵਾਂ ਦੇ ਮਸਲੇ ਦੇ ਹੱਲ ਲਈ ਇਕ ਐਕਸ਼ਨ ਕਮੇਟੀ ਗਠਿਤ ਕੀਤੀ ਗਈ।

ਫੋਟੋ ਨੰ: 29 ਪੀਏਟੀ 8imageimage

SHARE ARTICLE

ਏਜੰਸੀ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement