ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ: ਅਰੁਨਾ ਚੌਧਰੀ
Published : Nov 30, 2021, 6:59 pm IST
Updated : Nov 30, 2021, 6:59 pm IST
SHARE ARTICLE
Aruna Chaudhary
Aruna Chaudhary

ਅਰੁਨਾ ਚੌਧਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਸ ਮੁੱਦੇ ਉਤੇ ਬਹਿਸ ਤੋਂ ਡਰ ਰਹੀ ਹੈ

ਚੰਡੀਗੜ੍ਹ: ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਵਿਸਤਾਰ ਨਾਲ ਬਹਿਸ ਹੋਵੇ।

Aruna ChaudharyAruna Chaudhary

ਕਿਸਾਨਾਂ ਨੂੰ ਹਰੇਕ ਲਾਭ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅਰੁਨਾ ਚੌਧਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਸ ਮੁੱਦੇ ਉਤੇ ਬਹਿਸ ਤੋਂ ਡਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਵੀ ਅਧਿਕਾਰ ਦੇਣ ਤੋਂ ਝਿਜਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਹਰੇਕ ਫ਼ਸਲ ਉਤੇ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।

 Aruna ChaudharyAruna Chaudhary

ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਸੰਘਰਸ਼ਸ਼ੀਲ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡੀ ਜਿੱਤ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ ਹੋਣ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਕਿਉਂਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਿਸਾਨਾਂ ਨੂੰ ਕੁੱਝ ਰਾਹਤ ਦੀ ਲੋੜ ਹੈ।

Aruna ChaudharyAruna Chaudhary

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ 23 ਫ਼ਸਲਾਂ ਉਤੇ ਐਮ.ਐਸ.ਪੀ. ਐਲਾਨਿਆ ਹੈ ਪਰ ਜਦੋਂ ਫ਼ਸਲ ਮੰਡੀ ਵਿੱਚ ਆਉਂਦੀ ਹੈ ਤਾਂ ਉਦੋਂ ਕਿਸਾਨਾਂ ਨੂੰ ਇਸ ਐਮ.ਐਸ.ਪੀ. ਤੋਂ ਬਹੁਤ ਘੱਟ ਕੀਮਤ ਮਿਲਦੀ ਹੈ। ਐਮ.ਐਸ.ਪੀ. ਨੂੰ ਕਾਨੂੰਨੀ ਮਾਨਤਾ ਨਾ ਮਿਲਣ ਕਾਰਨ ਕਿਸਾਨ ਇਸ ਦੀ ਇਕ ਅਧਿਕਾਰ ਵਜੋਂ ਮੰਗ ਨਹੀਂ ਕਰ ਸਕਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement