ਨਵਜੋਤ ਸਿੱਧੂ ਦੇ ਨਿਸ਼ਾਨੇ 'ਤੇ ਸੁਖਬੀਰ ਬਾਦਲ, 'Single Window System ਲਿਆਵੇਗੀ ਕਾਂਗਰਸ'
Published : Nov 30, 2021, 1:55 pm IST
Updated : Nov 30, 2021, 1:55 pm IST
SHARE ARTICLE
Navjot Sidhu
Navjot Sidhu

ਸਭ ਤੋਂ ਵੱਧ ਬੇਰੁਜ਼ਗਾਰੀ ਅਕਾਲੀ ਦਲ ਦੀ ਸਰਕਾਰ ਸਮੇਂ ਪਿਛਲੇ ਦਸ ਸਾਲਾਂ ਵਿਚ ਵਧੀ ਹੈ।

 

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹਨਾਂ ਨੇ ਪੰਜਾਬ ਮਾਡਲ ਨੂੰ ਲੈ ਕੇ ਗੱਲਬਾਤ ਕੀਤੀ ਤੇ ਵਿਰੋਧੀਆਂ 'ਤੇ ਨਿਸ਼ਾਨਾ ਵੀ ਸਾਧਿਆ। ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਥਾਂ-ਥਾਂ ਜਾ ਕੇ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਸਭ ਤੋਂ ਵੱਧ ਬੇਰੁਜ਼ਗਾਰੀ ਅਕਾਲੀ ਦਲ ਦੀ ਸਰਕਾਰ ਸਮੇਂ ਪਿਛਲੇ ਦਸ ਸਾਲਾਂ ਵਿਚ ਵਧੀ ਹੈ।

Navjot Sidhu Navjot Sidhu

ਸਿੱਧੂ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਇਨਵੈਸਟਰ ਸਮਿਟ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਜਿੰਨੇ ਨਿਵੇਸ਼ ਦਾ ਵਾਅਦਾ ਕੀਤਾ ਗਿਆ ਸੀ ਪੰਜਾਬ ਵਿਚ ਉਨਾ ਹੋਇਆ ਹੀ ਨਹੀਂ ਤੇ ਅਸੀਂ ਇਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ, ਜਿਸ ’ਚੋਂ 52 ਫੀਸਦੀ ਕਮਰਸ਼ੀਅਲ ਪ੍ਰੋਡਕਟਵਿਟੀ ਸ਼ੁਰੂ ਹੋ ਗਈ ਹੈ। ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ ਤੇ ਪੰਜਾਬ ਦੇ ਸੁਧਾਰ ਕਰਨ ਵਿਚ ਪੂਰਾ ਯੋਗਦਾਨ ਪਾਵੇਗੀ। 

Sukhbir Badal Sukhbir Badal

ਸਿੱਧੂ ਨੇ ਕਿਹਾ ਕਿ ਉਹ ਤਰਕਾਂ ਦੇ ਆਧਾਰ ’ਤੇ ਗੱਲ ਕਰਦੇ ਹਨ ਤੇ ਉਹਨਾਂ ਇਕੋ ਇਕ ਮੁੱਦਾ ਹੈ 'ਪੰਜਾਬ ਮਾਡਲ'। ਉਹਨਾਂ ਕਿਹਾ ਕਿ ਇਹੀ ਪੰਜਾਬ ਮਾਡਲ ਲੋਕਾਂ ਵਿਚ ਵਿਸ਼ਵਾਸ ਪੈਦਾ ਕਰੇਗਾ।ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਵਪਾਰੀਆਂ ਨਾਲ ਜੋ ਵਾਅਦੇ ਕਰ ਰਹੇ ਹਨ, ਉਹ ਸੱਤਾ ਵਿਚ ਰਹਿੰਦੇ ਸਮੇਂ ਵਪਾਰੀਆਂ ਅੰਦਰ ਭਰੋਸਾ ਪੈਦਾ ਨਹੀਂ ਕਰ ਸਕੇ ਹਨ

ਜਿਸ ਕਾਰਨ ਪੰਜਾਬ ਵਿਚ ਨਿਵੇਸ਼ ਨਹੀਂ ਹੋਇਆ ਹੈ ਪਰ ਕਾਂਗਰਸ ਵਪਾਰੀਆਂ ਲਈ ਅਨੁਕੂਲ ਮਾਹੌਲ ਪੈਦਾ ਕਰੇਗੀ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸਿੱਧੂ ਨੇ ਅੱਗੇ ਹੈ ਕਿ ਸਰਕਾਰ ਵਲੋਂ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿੰਗਲ ਵਿੰਡੋ ਸਿਸਟਮ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਾਂਗਰਸ ਪੰਜਾਬ ਮਾਡਲ ’ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਜਲਦ ਸਾਹਮਣੇ ਆ ਜਾਣਗੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement