ਨਵੀਂ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਦਸੰਬਰ ਮਹੀਨੇ
Published : Nov 30, 2021, 12:29 am IST
Updated : Nov 30, 2021, 12:29 am IST
SHARE ARTICLE
image
image

ਨਵੀਂ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਦਸੰਬਰ ਮਹੀਨੇ

ਚੰਡੀਗੜ੍ਹ, 29 ਨਵੰਬਰ (ਸ.ਸ.ਸ.) : ਗੋਇੰਦਵਾਲ ਸਾਹਿਬ ਵਿਖੇ ਉਸਾਰੀ ਜਾ ਰਹੀ ਨਵੀਂ ਕੇਂਦਰੀ ਜੇਲ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਜਿਹੜੀ ਕਿ ਦਸੰਬਰ ਦੇ ਅੱਧ ਵਿਚ ਜੇਲ ਵਿਭਾਗ ਨੂੰ ਸੌਂਪ ਦਿਤੀ ਜਾਵੇਗੀ। ਦਸੰਬਰ ਮਹੀਨੇ ਵਿਚ ਇਹ ਜੇਲ ਕਾਰਜਸ਼ੀਲ ਹੋ ਜਾਵੇਗੀ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜੇਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਸਬੰਧੀ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸੱਦੀ ਉਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਆਖੀ।
ਸ. ਰੰਧਾਵਾ ਜਿਨ੍ਹਾਂ ਕੋਲ ਜੇਲ ਵਿਭਾਗ ਵੀ ਹੈ, ਨੇ ਦਸਿਆ ਕਿ ਸੂਬੇ ਦੀਆਂ ਜੇਲਾਂ ਦੀ ਸਮਰਥਾ ਨੂੰ ਤਰਕਸੰਗਤ ਕਰਨ ਲਈ ਗੋਇੰਦਵਾਲ ਸਾਹਿਬ ਵਿਖੇ 185 ਕਰੋੜ ਰੁਪਏ ਦੀ ਲਾਗਤ ਨਾਲ 2780 ਕੈਦੀਆਂ ਦੀ ਸਮਰਥਾ ਵਾਲੀ ਕੇਂਦਰੀ ਜੇਲ ਉਸਾਰੀ ਗਈ ਹੈ। ਇਸ ਨਾਲ ਸੂਬੇ ਵਿਚ ਕੇਂਦਰੀ ਜੇਲਾਂ ਦੀ ਗਿਣਤੀ 10 ਅਤੇ ਕੁੱਲ ਜੇਲਾਂ ਦੀ ਗਿਣਤੀ 26 ਹੋ ਜਾਵੇਗੀ। ਅੱਜ ਦੀ ਮੀਟਿੰਗ ਵਿਚ ਜਾਣਕਾਰੀ ਦਿਤੀ ਗਈ ਕਿ ਜੇਲ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਦਸੰਬਰ ਦੇ ਅੱਧ ਤਕ ਜੇਲ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ।
ਉਪ ਮੁੱਖ ਮੰਤਰੀ ਨੇ ਦਸਿਆ ਕਿ ਮੁਹਾਲੀ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੈਦੀਆਂ ਨੂੰ ਹੁਣ ਰੋਪੜ ਤੇ ਪਟਿਆਲਾ ਜੇਲ ਭੇਜਣਾ ਪੈਂਦਾ ਹੈ ਜਿਸ ਸਬੰਧੀ ਮੁਹਾਲੀ ਜ਼ਿਲ੍ਹੇ ਵਿਚ ਨਵੀਂ ਜੇਲ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ, ਇਸ ਕੰਮ ਲਈ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਕਰਨ ਦਾ ਕੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੌਂਪਿਆ ਗਿਆ। ਇਸ ਸਬੰਧੀ ਮੀਟਿੰਗ ਵਿਚ ਹੀ ਦੋਵੇਂ ਸਬੰਧਤ ਵਿਭਾਗਾਂ ਦੇ ਇਕ-ਇਕ ਅਫ਼ਸਰ ਦੀ ਡਿਊਟੀ ਲਗਾਈ ਗਈ ਹੈ।
ਸ. ਰੰਧਾਵਾ ਨੇ ਅੱਗੇ ਦਸਿਆ ਕਿ ਜੇਲ ਵਿਭਾਗ ਦੀਆਂ ਥਾਵਾਂ ’ਤੇ ਤੇਲ ਕੰਪਨੀਆਂ ਦੇ ਆਊਟਲੈੱਟ ਸਥਾਪਤ ਕਰਨ ਸਬੰਧੀ ਮਨਜ਼ੂਰੀਆਂ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿਤੇ ਗਏ ਹਨ। ਇਸੇ ਤਰ੍ਹਾਂ ਫ਼ਰੀਦਕੋਟ ਜੇਲ ਵਿਚ ਨਿਰੋਲ ਕੈਦੀਆਂ ਵਾਸਤੇ ਹਸਪਤਾਲ ਸਥਾਪਤ ਕਰਨ ਲਈ ਸਿਹਤ ਵਿਭਾਗ ਨੂੰ ਲੋੜੀਂਦਾ ਸਟਾਫ਼ ਤਾਇਨਾਤ ਕਰਨ ਲਈ ਆਖਿਆ ਗਿਆ ਜਿਸ ਨਾਲ ਕੈਦੀਆਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਲਿਜਾਣਾ ਪਵੇਗਾ।
ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਲੋਕ ਨਿਰਮਾਣ, ਪੀ.ਐਸ.ਪੀ.ਸੀ.ਐਲ., ਭੌਂ ਸੰਭਾਲ, ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਮਨਜ਼ੂਰੀਆਂ ਦਾ ਕੰਮ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੋਕ ਨਿਰਮਾਣ ਮਿੱਥੇ ਸਮੇਂ ਤਕ ਜੇਲ ਵਿਭਾਗ ਨੂੰ ਕੇਂਦਰੀ ਜੇਲ ਸੌਂਪਣਾ ਯਕੀਨੀ ਬਣਾਏ।
ਮੀਟਿੰਗ ਵਿਚ ਪ੍ਰਮੁੱਖ ਸਕੱਤਰ ਜੇਲ੍ਹਾਂ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਵਿਵੇਕ ਪ੍ਰਤਾਪ ਸਿੰਘ, ਸਕਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਰਾਹੁਲ ਭੰਡਾਰੀ, ਪੁੱਡਾ ਦੇ ਸੀ.ਏ. ਵਿਨੇ ਬੁਬਲਾਨੀ, ਏ.ਡੀ.ਜੀ.ਪੀ. ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅੰਦੇਸ਼, ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲਾਂ ਅਮਨੀਤ ਕੌਂਡਲ, ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਫੋਟੋ ਕੈਪਸ਼ਨ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪਧਰੀ ਮੀਟਿੰਗ ਵਿਚ ਜੇਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਦੇ ਹੋਏ।
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement