ਪੰਜਾਬ 'ਚ AAP ਦੀ ਸਰਕਾਰ ਬਣਨ ’ਤੇ NHM ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਰੈਗੂਲਰ : ਹਰਪਾਲ ਚੀਮਾ
Published : Nov 30, 2021, 8:38 pm IST
Updated : Nov 30, 2021, 8:38 pm IST
SHARE ARTICLE
NHM employees will be regularised on formation of AAP government in Punjab
NHM employees will be regularised on formation of AAP government in Punjab

‘ਆਪ’ ਦੀ ਸਰਕਾਰ ਬਣਨ ’ਤੇ ਸਿਹਤ ਕਰਮਚਾਰੀਆਂ ਨੂੰ ਮੁਸ਼ਕਿਲਾਂ ਨਹੀਂ ਝੱਲਣੀਆਂ ਪੈਣਗੀਆਂ: ਅਨਮੋਲ ਗਗਨ ਮਾਨ

ਖਰੜ/ ਚੰਡੀਗੜ੍ਹ: ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ)  ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਸਮਰਥਨ ਕਰਦਿਆਂ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਚੋਣਾ ’ਚ ‘ਆਪ’ ਸਰਕਾਰ ਬਣਨ ’ਤੇ ਐਨ.ਐਚ.ਐਮ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ।  ਮੰਗਲਵਾਰ ਨੂੰ ਖਰੜ ਵਿਖੇ ਹਰਪਾਲ ਸਿੰਘ ਚੀਮਾ ਅਤੇ ‘ਆਪ’ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਤੇ ਹਲਕਾ ਖਰੜ ਦੀ ਇਨਚਾਰਜ  ਅਨਮੋਲ ਗਗਨ ਮਾਨ ਨੇ ਐਨ.ਐਚ.ਐਮ ਕਰਮਚਾਰੀਆਂ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਏ ਅਤੇ ਧਰਨਕਾਰੀਆਂ ਨਾਲ ਮੁਲਾਕਾਤ ਕੀਤੀ।

NHM employees will be regularised on formation of AAP government in PunjabNHM employees will be regularised on formation of AAP government in Punjab

ਇਸ ਧਰਨੇ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਨਰਸਾਂ, ਕਰਲਕ ਅਤੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਸਮੂਲੀਅਤ ਕੀਤੀ ਸੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨ.ਐਚ.ਐਮ ਤਹਿਤ ਕਰੀਬ 12 ਹਜ਼ਾਰ ਕਰਮਚਾਰੀ ਪਿੱਛਲੇ 12- 15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਸਰਕਾਰਾਂ ਨੇ ਲੰਮੇ ਸਮੇਂ ਤੱਕ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਅਤੇ ਹੁਣ ਇਹ ਕਰਮਚਾਰੀ ਆਪਣੀ ਨੌਕਰੀ ਪੱਕੀ ਕਰਾਉਣ ਅਤੇ ਚੰਗੀ ਤਨਖ਼ਾਹ ਦੀ ਮੰਗ ਕਰਦੇ ਹਨ, ਜੋ ਬਿਲਕੁੱਲ ਵਾਜ਼ਿਬ ਹੈ।

NHM employees will be regularised on formation of AAP government in PunjabNHM employees will be regularised on formation of AAP government in Punjab

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤਾਂ ਹੁਣ  ‘ਐਲਾਨਜੀਤ ਮੁੁੱਖ ਮੰਤਰੀ’ ਬਣ ਚੁੱਕੇ ਹਨ, ਜੋ ਕੇਵਲ ਐਲਾਨ ਹੀ ਕਰਦੇ ਹਨ ਲੇਕਿਨ ਅਸਲ ਵਿੱਚ ਕੋਈ ਕੰਮ ਨਹੀਂ ਕਰਦੇ। ਉਨ੍ਹਾਂ ਕਿਹਾ, ‘‘ਚੰਨੀ ਇੱਕ ਕਮਜ਼ੋਰ ਮੁੱਖ ਮੰਤਰੀ ਹੈ, ਜਿਸ ਕੋਲ ਪੰਜਾਬ ਨੂੰ ਬਚਾਉਣ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਕੋਲ ਸਿਹਤ, ਸਿੱਖਿਆ ਬਾਰੇ ਕੋਈ ਨੀਤੀ ਨਹੀਂ। ਸਿਹਤ ਵਿਭਾਗ ਤਾਂ ਕੇਵਲ ਕਰਮਚਾਰੀਆਂ ਦੇ ਸਮਰਪਣ ਅਤੇ ਸ਼ਖਤ ਮਿਹਨਤ ਕਰਕੇ ਚੱਲ ਰਿਹਾ ਹੈ।’’ 

NHM employees will be regularised on formation of AAP government in PunjabNHM employees will be regularised on formation of AAP government in Punjab

ਪੰਜਾਬ ਦੇ ਖਜਾਨੇ ਦੀ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ 1987 ਤੱਕ ਪੰਜਾਬ ਦਾ ਬਜਟ ਹਮੇਸ਼ਾ ਭਰਿਆ ਰਿਹਾ ਹੈ। ਜਦੋਂ ਕਿ 1987 ਤੋਂ 1992 ਤੱਕ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਸੀ, ਉਸ ਸਮੇਂ ਸੂਬੇ ’ਤੇ ਕੇਵਲ 9 ਹਜ਼ਾਰ ਕਰੋੜ ਦਾ ਕਰਜਾ ਸੀ। ਇਸ ਸਮੇਂ ਕੇਂਦਰ ਸਰਕਾਰ, ਪੰਜਾਬ ਨਾਲ ਜੁੜੇ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਨੇ 6 ਹਜ਼ਾਰ ਕਰੋੜ ਦਾ ਕਰਜਾ ਮੁਆਫ਼ ਕੀਤਾ ਸੀ ਅਤੇ 1992 ਤੋਂ ਹੁਣ ਤੱਕ ਸਿਰਫ਼  ਦੋ ਪਾਰਟੀਆਂ (ਅਕਾਲੀ ਦਲ ਬਾਦਲ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਅਤੇ ਦੋ ਪਰਿਵਾਰਾਂ (ਬਾਦਲ ਅਤੇ ਕੈਪਟਨ) ਨੇ ਪੰਜਾਬ ’ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਲੁੱਟਣ ਵਾਲੇ ਹੀ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਅਤੇ ਚੰਗੀਆਂ ਤਨਖ਼ਾਹਾਂ ਦੇਣ ਤੋਂ ਭੱਜ ਰਹੇ ਹਨ।

Harpal Cheema and Raghav ChadhaHarpal Cheema and Raghav Chadha

ਇਸ ਮੌਕੇ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਹੈਲਥ ਮੁਲਾਜ਼ਮਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਜਦੋਂ ਦੇਸ਼ ਭਰ ਵਿਚ ਕਰੋਨਾ ਬਿਮਾਰੀ ਨੇ ਹਾਹਾਕਾਰ ਮਚਾਇਆ ਸੀ ਤਾਂ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੂਹਰੇ ਹੋਕੇ ਦਿਨ ਰਾਤ ਇੱਕ ਕਰਕੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਸਨ। ਪਾਰਦਰਸ਼ੀ ਚੋਣ ਪ੍ਰਕਿਰਿਆ ਨਾਲ ਭਾਰਤੀ ਹੋਏ ਮੁਲਾਜ਼ਮਾਂ ਦੇ ਤਜ਼ਰਬੇਕਾਰ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ। ਮਾਨ ਨੇ ਕਿਹਾ ਕਿ ਸਿਹਤ ਮੁਲਾਜ਼ਮਾਂ ਦਾ ਦਰਜਾ ਰੱਬ ਦੇ ਬਰਾਬਰ ਹੁੰਦਾ ਹੈ ਪਰ ਚੰਨੀ ਸਰਕਾਰ ਵੱਲੋਂ ਸਾਡੇ ਸਿਹਤ ਕਰਮੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਗਈ।  

ਉਨ੍ਹਾਂ ਕਿਹਾ ਕਿ ਲੰਮੇ ਸਮੇਂ ’ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਰ ਦਰ ਭਟਕ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਤੀਰੇ ’ਤੇ ਰੋਸ ਪ੍ਰਗਟ ਕਰਨਾ ਬਿਲਕੁੱਲ ਜਾਇਜ ਹੈ। ਅਨਮੋਲ ਗਗਨ ਮਾਨ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਿਹਤ ਕਰਮਚਾਰੀਆਂ ਨੂੰ ਆਪਣੀਆਂ ਹੱਕਾਂ ਲਈ ਮੁਸ਼ਕਿਲਾਂ ਨਹੀਂ ਝੱਲਣੀਆਂ ਪੈਣਗੀਆਂ। ਉਨ੍ਹਾਂ ਕਾਂਗਰਸ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਦੇ ਰਾਜ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਤਕਲੀਫ਼ਾਂ ਝੱਲਣੀਆਂ ਪੈਣ ਤਾਂ ਪੰਜਾਬ ਦੇ ਆਮ ਲੋਕਾਂ ਦਾ ਝੁਲਸਣਾ ਤੈਅ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement