ਪਰਗਟ ਸਿੰਘ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
Published : Nov 30, 2021, 3:28 pm IST
Updated : Nov 30, 2021, 3:28 pm IST
SHARE ARTICLE
Pargat Singh directs to expedite the process of awarding jobs on compassionate ground
Pargat Singh directs to expedite the process of awarding jobs on compassionate ground

ਸਿੱਖਿਆ ਮੰਤਰੀ ਨੇ 26 ਸਟਾਫ਼ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ - ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸ.ਐਲ.ਏ., 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

ਉਨ੍ਹਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।

Pargat Singh Pargat Singh

ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾਉਣ ਦੀ ਬਜਾਏ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ।

ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Pargat Singh

Pargat Singh

ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਸੌਂਪੇ ਗਏ ਹਨ, ਉਨ੍ਹਾਂ ਵਿੱਚ ਪਰਮਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਨੀਤੂ ਸ਼ਰਮਾ, ਸ਼ੁਭਮ ਸੇਠੀ, ਤੇ ਕੁਲਜੀਤ (ਕਲਰਕ), ਬੀਰਕਰਨ ਸਿੰਘ, ਨਵਜੋਤ ਕੌਰ, ਗੀਤਾ ਗਿੱਲ ਤੇ ਕਾਸ਼ਵੀਰ ਰੰਧਾਵਾ (ਐਸ.ਐਲ.ਏ.) ਸਤਵਿੰਦਰ ਕੌਰ, ਕੋਮਲ ਸ਼ਰਮਾ, ਪਰਦੀਪ ਕੁਮਾਰ, ਅਮਨਦੀਪ ਸਿੰਘ, ਰੁਚਿਕਾ ਬੈਂਸ, ਰਾਜਿੰਦਰ ਕੌਰ, ਹੈਰਿਸ, ਮਨਪ੍ਰੀਤ ਸਿੰਘ, ਗੁਰਮੀਤ ਰਾਮ, ਨਿਸ਼ਾਂਤ ਸ਼ਰਮਾ, ਗੁਰਜੀਤ ਕੌਰ ਤੇ ਕੁਲਵਿੰਦਰ ਕੌਰ (ਸੇਵਾਦਾਰ) ਅਤੇ ਐਂਡੀ ਤੇ ਅਰਜੁਨ ਕੁਮਾਰ (ਚੌਕੀਦਾਰ) ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement