ਓਪੀ ਸੋਨੀ ਵਲੋਂ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ
Published : Nov 30, 2021, 6:51 pm IST
Updated : Nov 30, 2021, 6:51 pm IST
SHARE ARTICLE
OP Soni orders 40,000 daily tests in view of possible third wave of Covid-19
OP Soni orders 40,000 daily tests in view of possible third wave of Covid-19

ਓਪੀ ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

ਚੰਡੀਗੜ੍ਹ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ।

OP Soni orders 40,000 daily tests in view of possible third wave of Covid-19
OP Soni orders 40,000 daily tests in view of possible third wave of Covid-19

ਸੋਨੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ.,  ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ   ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

OP Soni orders 40,000 daily tests in view of possible third wave of Covid-19
OP Soni orders 40,000 daily tests in view of possible third wave of Covid-19

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ।  ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

OP Soni
OP Soni

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਵਿਭਾਗ ਦੇ ਸਕੱਤਰ  ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM
Advertisement