
ਹਰਵਿੰਦਰ ਸੋਨੀ ਨੇ ਗ੍ਰਿਫ਼ਤਾਰੀ ਤੋਂ ਬਾਅਦ ਗੁਰਦਾਸਪੁਰ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਸੀ।
ਗੁਰਦਾਸਪੁਰ: ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸਾਬਕਾ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੀ ਜ਼ਮਾਨਤ ਪਟੀਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਹਰਵਿੰਦਰ ਸੋਨੀ ਨੇ ਗ੍ਰਿਫ਼ਤਾਰੀ ਤੋਂ ਬਾਅਦ ਗੁਰਦਾਸਪੁਰ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਸੀ।
ਜ਼ਿਕਰਯੋਗ ਹੈ ਗੁਰਦਾਸਪੁਰ ਪੁਲਿਸ ਨੇ ਹਰਵਿੰਦਰ ਸੋਨੀ ਨੂੰ 19 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਗਰੋਂ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਦੱਸ ਦੇਈਏ ਕਿ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ, ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦੀ ਧਮਕੀ ਦਿੱਤੀ ਗਈ ਸੀ। ਇਸ ਮਗਰੋਂ ਸਿੱਖਾਂ ਨੇ ਹਰਵਿੰਦਰ ਸੋਨੀ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ।