ਬੇਅਦਬੀ ਮਾਮਲੇ ’ਚ ਸੌਦਾ ਸਾਧ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ, ਕੇਂਦਰ ਅਤੇ CBI ਤੋਂ ਜਵਾਬ ਤਲਬ
Published : Nov 30, 2022, 9:16 pm IST
Updated : Nov 30, 2022, 9:16 pm IST
SHARE ARTICLE
Sauda Sadh
Sauda Sadh

ਹਾਈਕੋਰਟ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਮੰਗ 'ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ।

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਮੰਗ 'ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਸੌਦਾ ਸਾਧ ਵੱਲੋਂ ਦਾਇਰ ਸੋਧੀ ਹੋਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸੀਬੀਆਈ ਨੇ ਕਿਹਾ ਕਿ ਉਹ ਪਹਿਲਾਂ ਹੀ ਮੂਲ ਪਟੀਸ਼ਨ ਦਾ ਜਵਾਬ ਦਾਖ਼ਲ ਕਰ ਚੁੱਕੀ ਹੈ ਪਰ ਅਦਾਲਤ ਦੇ ਹੁਕਮਾਂ 'ਤੇ ਨਵਾਂ ਜਵਾਬ ਦਾਖ਼ਲ ਕਰੇਗੀ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ। ਇਸ ’ਤੇ ਅਦਾਲਤ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਅਗਲੀ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸੌਦਾ ਸਾਧ ਨੇ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿਚ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।

ਪਟੀਸ਼ਨ ਮੁਤਾਬਕ ਕੇਸ ਦੇ ਮੁਲਜ਼ਮਾਂ ਦੇ ਬਿਆਨਾਂ ਤੋਂ ਬਾਅਦ ਸੌਦਾ ਸਾਧ ਨੂੰ ਕੇਸ ਵਿਚ ਨਾਮਜ਼ਦ ਕਰਕੇ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਇਸ ਹੁਕਮ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਐਸਆਈਟੀ ਨੂੰ ਸੁਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰਨ ਦਾ ਹੁਕਮ ਦਿੱਤਾ ਸੀ। ਪਟੀਸ਼ਨ 'ਚ ਸੌਦਾ ਸਾਧ ਨੇ ਜਾਣਬੁੱਝ ਕੇ ਮਾਮਲੇ 'ਚ ਫਸਾਉਣ ਦੀ ਗੱਲ ਕਹੀ ਹੈ। ਇਸ ਕਾਰਨ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement