ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ 'ਤੇ ਸਨਮਾਨ
Published : Nov 30, 2022, 5:51 pm IST
Updated : Nov 30, 2022, 5:54 pm IST
SHARE ARTICLE
Farewell to the Teleprinter Operator (TPO) Mr. Lakhwinder Attri
Farewell to the Teleprinter Operator (TPO) Mr. Lakhwinder Attri

ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ।

 

ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ। ਬੁਲਾਰਿਆਂ  ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement