ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Published : Nov 30, 2022, 4:28 pm IST
Updated : Nov 30, 2022, 5:11 pm IST
SHARE ARTICLE
VIGILANCE ARRESTS ANOTHER ABSCONDING AGENT ACCUSED OF VEHICLE FITNESS CERTIFICATES SCAM
VIGILANCE ARRESTS ANOTHER ABSCONDING AGENT ACCUSED OF VEHICLE FITNESS CERTIFICATES SCAM

ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।    

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਕੁੱਲ 9 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement