Patiala Accident: ਪਟਿਆਲਾ 'ਚ ਭਿਆਨਕ ਹਾਦਸਾ: ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ; 2 ਨੌਜਵਾਨਾਂ ਦੀ ਮੌਤ
Published : Nov 30, 2023, 9:57 am IST
Updated : Nov 30, 2023, 9:57 am IST
SHARE ARTICLE
2 died in patiala accident news
2 died in patiala accident news

ਮ੍ਰਿਤਕ ਸੰਜੂ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਕੁੜਮਾਈ ਲਈ ਪਰਿਵਾਰ ਤਿਆਰੀਆਂ ਕਰ ਰਿਹਾ ਸੀ।

Patiala Accident: ਪਟਿਆਲਾ ਦੇ ਚੀਕਾ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿਤੀ, ਜਿਸ ਵਿਚ ਪਿੰਡ ਚਰਾਸੋ ਦੇ ਸੰਜੂ (23) ਅਤੇ ਬਲਬੇੜਾ ਦੇ ਰਹਿਣ ਵਾਲੇ ਗੁਰਤੇਜ ਦੀ ਦੇਰ ਰਾਤ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਲਬੇੜਾ ਪੁਲਿਸ ਚੌਂਕੀ ਦੀ ਟੀਮ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ।

ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਸੰਜੂ ਦੇ ਪਿਤਾ ਸਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ। ਕਾਰ ਚਾਲਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੰਜੂ ਮਜ਼ਦੂਰੀ ਦਾ ਕੰਮ ਕਰਦਾ ਸੀ। ਦੇਰ ਰਾਤ ਜਦੋਂ ਉਹ ਕੰਮ ਖਤਮ ਕਰਕੇ ਵਾਪਸ ਪਿੰਡ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਗੁਰਤੇਜ ਨੂੰ ਅਪਣੇ ਨਾਲ ਬਿਠਾ ਲਿਆ। ਜਦੋਂ ਦੋਵੇਂ ਮੋਟਰਸਾਈਕਲ ਸਵਾਰ ਰਾਧਾ ਸੁਆਮੀ ਡੇਰੇ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।

ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਲੋਕਾਂ ਨੇ ਨੌਜਵਾਨਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿਤੀ। ਮ੍ਰਿਤਕ ਸੰਜੂ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਕੁੜਮਾਈ ਲਈ ਪਰਿਵਾਰ ਤਿਆਰੀਆਂ ਕਰ ਰਿਹਾ ਸੀ। ਚੌਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਨੇ ਦਸਿਆ ਕਿ ਕਾਰ ਚਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

(For more news apart from 2 died in patiala accident news, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement