
Punjab News: ਗਰਮਖਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਇਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।
Punjab News: ਗਰਮਖਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਇਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਵਲੋਂ ਪਠਾਨਕੋਟ ਦੀ ਇਕ ਧਾਰਮਿਕ ਸੰਸਥਾ ਨਾਲ ਜੁੜੇ ਇਕ ਆਗੂ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀਆਂ ਗਈਆਂ ਸਨ। ਮੁਲਜ਼ਮ ਕੋਲਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਈਲ ਫ਼ੋਨ, ਇਕ ਕਾਰ ਅਤੇ 2 ਪਾਸਪੋਰਟ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਗ੍ਰਿਫ਼ਤਾਰ ਵਿਅਕਤੀ ਦਾ ਨਾਂਅ ਮਨਦੀਪ ਸਿੰਘ ਧਾਲੀਵਾਲ ਹੈ, ਉਸ ਵਿਰੁਧ ਯੂ.ਏ.ਪੀ.ਏ. ਅਤੇ ਆਰਮਜ਼ ਐਕਟ ਦੇ ਕਈ ਮਾਮਲੇ ਦਰਜ ਹਨ। ਉਹ ਪਠਾਨਕੋਟ ਦੀ ਇਕ ਧਾਰਮਿਕ ਸੰਸਥਾ ਨਾਲ ਜੁੜੇ ਇਕ ਆਗੂ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।
ਦਸਿਆ ਜਾ ਰਿਹਾ ਹੈ ਕਿ ਮੁਲਜ਼ਮ 2016 'ਚ ਕੈਨੇਡਾ ਤੋਂ ਪੰਜਾਬ ਆਇਆ ਸੀ, ਜਿਸ ਤੋਂ ਪਹਿਲਾਂ ਉਹ ਨਿੱਝਰ ਦੇ ਸੰਪਰਕ 'ਚ ਸੀ। ਪੰਜਾਬ ਆਉਣ ਤੋਂ ਬਾਅਦ ਉਸ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਲਜ਼ਾਮ ਤਹਿਤ ਕੇਸ ਵੀ ਦਰਜ ਕੀਤੇ ਗਏ ਸਨ।