Punjab Rain Alert: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼; ਤੜਕੇ ਤੋਂ ਕਈ ਇਲਾਕਿਆਂ ਵਿਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਪੈ ਰਿਹਾ ਮੀਂਹ
Published : Nov 30, 2023, 7:46 am IST
Updated : Nov 30, 2023, 8:39 am IST
SHARE ARTICLE
Punjab Rain Alert
Punjab Rain Alert

ਮੌਸਮ ਵਿਭਾਗ ਵਲੋਂ ਅਲਰਟ ਜਾਰੀ

Punjab Rain Alert: ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ । ਇਸ ਦੌਰਾਨ ਕਈ ਥਾਵਾਂ 'ਤੇ ਬਿਜਲੀ ਦੇ ਨਾਲ-ਨਾਲ ਬੱਦਲ ਵੀ ਗਰਜ ਰਹੇ ਹਨ। ਮੌਸਮ ਵਿਭਾਗ ਵਲੋਂ ਕਈ ਇਲਾਕਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵਜੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਸੰਗਰੂਰ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

Photo

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੜਕੇ 3 ਵਜੇ ਤੋਂ ਬਾਰਸ਼ ਸ਼ੁਰੂ ਹੋ ਗਈ ਹੈ। ਕਈ ਥਾਵਾਂ ਉਤੇ ਸੜਕਾਂ ਵਿਚ ਪਾਣੀ ਵੀ ਖੜ੍ਹਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਗਰਜ ਤੇ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਰਸਾਤ ਕਾਰਨ  ਤਾਪਮਾਨ ਵਿਚ ਵੀ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬਾਰਸ਼ ਦੌਰਾਨ ਠੰਡੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ 'ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਦੇਖਿਆ ਗਿਆ ਹੈ।  ਇਸ ਮੀਂਹ ਤੋਂ ਬਾਅਦ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਸ ਮੀਂਹ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ ਪਰ ਇਸ ਤੋਂ ਬਾਅਦ ਦਿਨ ਦਾ ਘੱਟੋ-ਘੱਟ ਤਾਪਮਾਨ ਡਿੱਗ ਜਾਵੇਗਾ, ਜਿਸ ਕਾਰਨ ਰਾਤਾਂ ਠੰਢੀਆਂ ਹੋਣ ਲੱਗ ਜਾਣਗੀਆਂ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ ਵਿਚ 2 ਡਿਗਰੀ ਦੀ ਗਿਰਾਵਟ ਆਵੇਗੀ, ਜੋ ਫਿਲਹਾਲ ਆਮ ਤੌਰ 'ਤੇ 10 ਡਿਗਰੀ ਦੇ ਆਸ-ਪਾਸ ਦਰਜ ਕੀਤੀ ਗਈ ਹੈ।

(For more news apart from Punjab Rain Alert news updates, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement