ਕਥਿਤ ਜੰਗਲਾਤ ਘੁਟਾਲੇ ਨਾਲ ਜੁੜਿਆ ਹੈ ਮਾਮਲਾ
Sadhu Singh Dharamsot News: ਕਾਂਗਰਸ ਸਰਕਾਰ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤੜਕੇ ਹੀ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜਗਲਾਤ ਵਿਭਾਗ ਦੇ ਕੁੱਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਘਰਾਂ 'ਤੇ ਵੀ ਇਹ ਛਾਪੇਮਾਰੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦਾ ਅਧਿਕਾਰ ਨਹੀਂ ਹੈ। ਕੁੱਝ ਟੀਮਾਂ ਨੇ ਧਰਮਸੋਤ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਕਰੀਬੀ ਦੋਸਤ ਅਤੇ ਕੁੱਝ ਅਧਿਕਾਰੀਆਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ। ਪੰਜਾਬ ਵਿਜੀਲੈਂਸ ਦੇ ਰਡਾਰ 'ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਜਾਂਚ ਰੀਪੋਰਟਾਂ ਦੀ ਮੰਗ ਕੀਤੀ ਸੀ।
(For more news apart from Sadhu Singh Dharamsot ED Raid News in Punjabi Today, stay tuned to Rozana Spokesman)