Punjab News : ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਹੋਏ ਪਾਸ-ਆਊਟ

By : GAGANDEEP

Published : Nov 30, 2023, 5:43 pm IST
Updated : Nov 30, 2023, 5:44 pm IST
SHARE ARTICLE
SEVEN CADETS OF MAHARAJA RANJIT SINGH AFPI PASS-OUT FROM NDA
SEVEN CADETS OF MAHARAJA RANJIT SINGH AFPI PASS-OUT FROM NDA

Punjab News : ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ

SEVEN CADETS OF MAHARAJA RANJIT SINGH AFPI PASS-OUT FROM NDA: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।

ਤਿੰਨ ਸਾਲ ਦੀ ਸਖ਼ਤ ਸਿਖਲਾਈ ਤੋਂ ਬਾਅਦ ਇਹ ਸੱਤ ਕੈਡੇਟ ਪ੍ਰਥਮ  ਪਰਮਾਰ, ਸ਼ਿਵ ਕੁਮਾਰ, ਕ੍ਰਿਤਿਨ ਗੁਪਤਾ, ਸਾਹਿਲਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਉੱਤਮ ਮਲਿਕ ਅਤੇ ਭਰਤ ਸ਼ਰਮਾ ਹੁਣ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਜੁਆਇਨ ਕਰਨਗੇ ਅਤੇ ਇੱਕ ਸਾਲ ਬਾਅਦ ਇਹ ਕੈਡੇਟ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਤੋਂ ਗ੍ਰੈਜੂਏਸ਼ਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਚਾਰ ਕੈਡਿਟ 9 ਦਸੰਬਰ, 2023 ਨੂੰ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਣਗੇ। ਆਈ.ਐਮ.ਏ. ਤੋਂ ਇਨ੍ਹਾਂ ਕੈਡਿਟਾਂ ਦੇ ਪਾਸ ਆਊਟ ਹੋਣ ਨਾਲ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਕਮਿਸ਼ਨਡ ਅਫਸਰਾਂ ਦੀ ਗਿਣਤੀ 145 ਹੋ ਜਾਵੇਗੀ। ਦੱਸਣਯੋਗ ਹੈ ਕਿ ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋ ਜਾਵੇਗੀ। 

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਤੋਂ ਪ੍ਰਾਪਤ ਨਤੀਜਿਆਂ 'ਤੇ ਤਸੱਲੀ ਪ੍ਰਗਟਾਈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ.  ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀ.ਐਸ.ਐਮ.) ਨੇ ਕਿਹਾ ਕਿ ਹੁਣ ਇੰਸਟੀਚਿਊਟ ਦੇ 12 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਤੋਂ ਆਪਣੇ ਕਾਲ-ਅੱਪ ਲੈਟਰਜ਼ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਜਲਦੀ 37 ਕੈਡੇਟਾਂ ਦੀ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਇੰਸਟੀਚਿਊਟ ਦਾ ਨਵਾਂ ਕੋਰਸ ਅਪ੍ਰੈਲ 2024 ਵਿੱਚ ਸ਼ੁਰੂ ਹੋਵੇਗਾ ਜਿਸਦਾ ਇਸ਼ਤਿਹਾਰ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੱਖਿਆ ਬਲਾਂ ਵਿੱਚ ਭਰਤੀ ਹੋਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਸਹਿਯੋਗ ਦਿੱਤਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦੇ ਉਦਘਾਟਨ ਦਾ ਐਲਾਨ ਕੀਤਾ ਹੈ।

----------

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement