Chandigarh Rain News: ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਪਾਣੀ ਭਰਿਆ, ਕਈ ਥਾਵਾਂ 'ਤੇ ਡਿੱਗੇ ਦਰਖ਼ਤ

By : GAGANDEEP

Published : Nov 30, 2023, 8:31 pm IST
Updated : Nov 30, 2023, 8:31 pm IST
SHARE ARTICLE
Chandigarh Rain News
Chandigarh Rain News

Chandigarh Rain News: ਸੜਕਾਂ 'ਤੇ ਲੱਗਿਆ ਵੱਡਾ ਜਾਮ

Water filled, trees fell in many places due to rain in Chandigarh: ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੁਹਾਲੀ ਅਤੇ ਪੰਚਕੂਲਾ 'ਚ ਵੀ ਕਈ ਥਾਵਾਂ 'ਤੇ ਗੜੇ ਪਏ। ਮੌਸਮ ਦੇ ਇਸ ਬਦਲਾਅ ਕਾਰਨ ਠੰਢ ਵਧ ਗਈ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਚੰਡੀਗੜ੍ਹ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੈਕਟਰ-19 ਵਿੱਚ ਇੱਕ ਦਰੱਖਤ ਡਿੱਗ ਗਿਆ। ਇਸ ਕਾਰਨ ਇਥੇ ਸੜਕ ਜਾਮ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਨਗਰ ਨਿਗਮ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦਰੱਖਤ ਨੂੰ ਕੱਟਣ ਅਤੇ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: Jagraon News: ਜਗਰਾਓਂ 'ਚ ਕਰਿਆਨੇ ਦੇ ਦੁਕਾਨਦਾਰ ਨੇ ਕੀਤੀ ਖ਼ੁਦਕੁਸ਼ੀ

ਇਸ ਤੋਂ ਇਲਾਵਾ ਸੈਕਟਰ-20 ਸਥਿਤ ਪੈਟਰੋਲ ਪੰਪ ਨੇੜੇ ਵੀ ਸੜਕ ਧਸ ਗਈ, ਜਿਸ ਕਾਰਨ ਉਥੋਂ ਲੰਘਣ ਵਾਲੇ ਵਾਹਨ ਫਸ ਗਏ। ਹਾਲਾਂਕਿ ਬਾਅਦ ਵਿੱਚ ਇਸ ਗੱਡੀ ਨੂੰ ਬਾਹਰ ਕੱਢ ਲਿਆ ਗਿਆ।

ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸੀਟੀਯੂ ਵਰਕਸ਼ਾਪ, ਸੈਕਟਰ 20 ਅਤੇ 30 ਵੱਲ ਲਾਈਟ ਪੁਆਇੰਟ ਗੁਰਦੁਆਰਾ ਸਾਹਿਬ, ਪੁਰਾਣਾ ਲੇਬਰ ਚੌਕ, ਲੋਹਾ ਬਾਜ਼ਾਰ ਚੌਕ ਸੈਕਟਰ 30 ਦੇ ਨੇੜੇ ਪਾਣੀ ਭਰਨ ਕਾਰਨ ਲੋਕਾਂ ਨੂੰ ਹੋਰ ਰਸਤੇ ਅਪਣਾਉਣ ਦੀ ਸਲਾਹ ਦਿਤੀ ਹੈ। ਇਸ ਦੇ ਨਾਲ ਹੀ ਮੁਹਾਲੀ ਅਤੇ ਪੰਚਕੂਲਾ ਵਿਚ ਵੀ ਗੜੇ ਪਏ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement