Abohar News : ਚੋਣ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਔਰਤ ਨਾਲ ਦੁਰਵਿਵਹਾਰ ਅਤੇ ਚਾਚੇ ਅਤੇ ਪਿਤਾ ਦੇ ਕੇਸਾਂ ਦੀ ਕੀਤੀ ਬੇਅਦਬੀ

By : BALJINDERK

Published : Nov 30, 2024, 4:53 pm IST
Updated : Nov 30, 2024, 4:53 pm IST
SHARE ARTICLE
file photo
file photo

Abohar News : ਕਿਸਾਨ ਯੂਨੀਅਨ ਦੇ ਆਗੂ ਸੁਖਜਿੰਦਰ ਰਾਜਨ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ

Abohar News : ਅੱਜ ਸਵੇਰੇ ਪਿੰਡ ਖੂਈਆਂ ਸਰਵਰ ’ਚ ਚੋਣ ਰੰਜਿਸ਼ ਕਾਰਨ ਇਲਾਕੇ ਦੇ ਕੁਝ ਵਿਅਕਤੀਆਂ ਵੱਲੋਂ ਇੱਕ ਪਰਿਵਾਰ ਦੇ ਅੱਧੀ ਦਰਜਨ ਮੈਂਬਰਾਂ ਨੂੰ ਕੁੱਟ-ਕੁੱਟ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖਮੀ ਪਿਓ-ਪੁੱਤਾਂ ਨੇ ਹਮਲਾਵਰਾਂ 'ਤੇ ਉਨ੍ਹਾਂ ਦੇ ਕੇਸ ਅਤੇ ਦਾੜ੍ਹੀ ਦੀ ਬੇਅਦਬੀ ਕਰਨ ਦਾ ਦੋਸ਼ ਵੀ ਲਗਾਇਆ ਹੈ। ਉਧਰ ਕਿਸਾਨ ਯੂਨੀਅਨ ਦੇ ਆਗੂ ਸੁਖਜਿੰਦਰ ਰਾਜਨ ਨੇ ਪੁਲਿਸ ਤੋਂ ਇਸ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜ਼ੇਰੇ ਇਲਾਜ ਪ੍ਰਿੰਸ ਪੁੱਤਰ ਇੰਦਰਜੀਤ ਅਤੇ ਉਸ ਦੇ ਭਰਾ ਜੱਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਘਰੋਂ ਆਪਣੀ ਦੁਕਾਨ 'ਤੇ ਜਾ ਰਹੇ ਸਨ ਤਾਂ ਇਲਾਕੇ ਦਾ ਬਲਜੀਤ ਜੋ ਮੌਜੂਦਾ ਪੰਚ ਹੈ, ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਉਸਦੇ ਪਿਤਾ ਨੇ ਦਖ਼ਲ ਦਿੱਤਾ ਤਾਂ ਇੰਦਰਜੀਤ, ਚਾਚਾ ਹਰਨਾਮ ਪੁੱਤਰ ਤਾਰਾ ਸਿੰਘ ਅਤੇ ਚਾਚੀ ਪਰਮਜੀਤ ਕੌਰ ਪਤਨੀ ਤਾਰਾ ਸਿੰਘ ਆਏ ਤਾਂ ਹਮਲਾਵਰਾਂ ਨੇ ਉਸਦੇ ਚਾਚਾ ਅਤੇ ਪਿਤਾ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੇਸਾਂ ਅਤੇ ਦਾੜੀ ਦੀ ਬੇਅਦਬੀ ਕੀਤੀ। ਉਥੇ ਹੀ ਚਾਚੀ ਪਰਮਜੀਤ ਨਾਲ ਕੁੱਟਮਾਰ ਕਰਦੇ ਹੋਏ ਦੁਰਵਿਵਹਾਰ ਕੀਤਾ ਗਿਆ।

ਪ੍ਰਿੰਸ ਨੇ ਦੱਸਿਆ ਕਿ ਉਸ ਦੇ ਪਿਤਾ ਇੰਦਰਜੀਤ ਨੇ ਪੰਚਾਇਤੀ ਚੋਣਾਂ ਦੌਰਾਨ ਉਕਤ ਹਮਲਾਵਰ ਬਲਜੀਤ ਸਿੰਘ ਵਿਰੁੱਧ ਚੋਣ ਲੜੀ ਸੀ ਪਰ ਉਸ ਦਾ ਪਿਤਾ ਇੰਦਰਜੀਤ ਪੰਚ ਚੋਣ ਹਾਰ ਗਿਆ ਸੀ, ਜਿਸ ਕਾਰਨ ਬਲਜੀਤ ਸਿੰਘ ਉਸ ਨਾਲ ਰੰਜ਼ਿਸ ਰੱਖਦਾ ਸੀ ਅਤੇ ਇਸ ਤੋਂ ਇਲਾਵਾ ਉਹ ਅਕਸਰ ਆਪਣੀ ਕਾਰ ਉਨ੍ਹਾਂ ਦੇ ਘਰ ਅੱਗੇ ਜਾਣ ਬੁਝ ਕੇ ਖੜੀ ਕਰ ਦਿੰਦਾ ਹੈ,  ਭਾਵੇਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਕਈ ਵਾਰ ਰੋਕਿਆ ਹੈ।

ਇਸ ਦੌਰਾਨ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਨੇ ਬੇਅਦਬੀ ਮਾਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਥਾਣਾ ਖੂਈਆਂ ਸਰਵਰ ਦੀ ਪੁਲਿਸ ਤੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਉਹ ਅਬੋਹਰ-ਸ੍ਰੀਗੰਗਾਨਗਰ ਕੌਮੀ ਮਾਰਗ ’ਤੇ ਜਾਮ ਲਾ ਦੇਣਗੇ।

(For more news apart from Attack on family due to election rivalry, abuse of woman and defamation of uncle-uncle cases News in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement