
Tarn Taran News : ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਾਲੀਆ ਦੇ ਖੇਤਾਂ ’ਚ ਡਿੱਗਿਆ ਮਿਲਿਆ ਸੀ ਇਕ ਪੈਕਟ
Tarn Taran News : ਤਰਨਤਾਰਨ- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ 525 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭੀਮੰਨਿਊ ਰਾਣਾ ਵੱਲੋਂ ਮਾੜੇ ਅਮਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇਲਾਕੇ ਵਿਚ ਪੂਰੀ ਸਖ਼ਤੀ ਨਾਲ ਕਰਮਚਾਰੀਆਂ ਵੱਲੋਂ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਾਲੀਆ ਦੇ ਖੇਤਾਂ ਵਿਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 525 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਦਾ ਪੈਕਟ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਭਾਰਤੀ ਜ਼ਮੀਨ ਵਿਚ ਸੁੱਟਿਆ ਗਿਆ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
(For more news apart from B.S.F and police recovered half kilo of heroin near the border In Tarn Taran News in Punjabi, stay tuned to Rozana Spokesman)