Kharaṛ News : ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

By : BALJINDERK

Published : Nov 30, 2024, 1:56 pm IST
Updated : Nov 30, 2024, 1:56 pm IST
SHARE ARTICLE
ਵਿਧਾਇਕ ਅਨਮੋਲ ਗਗਨ ਮਾਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ
ਵਿਧਾਇਕ ਅਨਮੋਲ ਗਗਨ ਮਾਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ

Kharaṛ News : ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ

Kharaṛ News : ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਬੀਬਾ ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਵਿਖੇ ਆਯੋਜਿਤ ਸੇਵਾ ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।  ਜਦ ਕਿ ਬਹੁਤ ਸਾਰੇ ਕੰਮਾਂ ਸਬੰਧੀ ਉਹਨਾਂ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਮੌਕੇ ’ਤੇ ਅਨਮੋਲ ਗਗਨਮਾਨ ਨੇ ਕਿਹਾ ਕਿ ਅਜਿਹੇ ਸਮਾਗਮ ਬੜੇ ਸਫ਼ਲ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਬਚਨ ਵੱਧ ਹੈ ਅਤੇ ਇਸੇ ਕੜੀ ਤਹਿਤ ਸੇਵਾ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਕੁਰਾਲੀ ਦੇ ਬਲਾਕ ਮਾਜਰੀ ਤੇ ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਤੇ ਆਮ ਲੋਕਾਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਦੀਆਂ ਜਰੂਰਤਾਂ, ਸਮੱਸਿਆਵਾਂ ਸੁਣੀਆਂ ਜਾਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਨਿਕਲ ਸਕੇ। ਉਹਨਾਂ ਕਿਹਾ ਕਿ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।

ਜਦਕਿ ਕਈ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਕਾਰਵਾਈ ਸ਼ੁਰੂ ਕਰਵਾ ਦਿੱਤੀ ਗਈ। ਗਗਨ ਮਾਨ ਨੇ ਕਿਹਾ ਕਿ ਹਲਕੇ ਵਿੱਚ 25 ਤੋਂ 30 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜ ਹੋ ਚੁੱਕੇ ਹਨ ਅਤੇ ਅੱਗੇ ਵੀ ਵਿਕਾਸ ਕਾਰਜ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਉਹਨਾਂ ਦਾ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਨ ਨਾਲ ਸਮੱਸਿਆਵਾਂ ਦਾ ਹੱਲ ਜਲਦੀ ਸੰਭਵ ਹੋ ਜਾਂਦਾ ਹੈ।

(For more news apart from People's problems heard by Halka Kharar Assembly Member Anmol Gagan Maan News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement