
Amritsar News : ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਹੈ। ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਪੁੱਜੀ ਹੈ ਕਿ ਸਾਲ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੁਸੀਂ ਉਸ ਸਮੇਂ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ’ਤੇ ਰਹੇ ਹੋ।
ਸਿਰਸੇ ਵਾਲੇ ਸੌਦਾ ਸਾਧ ਨੂੰ ਮੁਆਫ਼ੀ ਦਿਵਾਉਣ ਵਿਚ ਆਪ ਦੀ ਸਰਗਰਮ ਭੂਮਿਕਾ ਰਹੀ ਹੈ। ਇਸ ਸਬੰਧੀ ਮਾਨਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਦੇਸ਼ ਕੀਤਾ ਹੈ ਕਿ ਆਪ ਨੇ ਉਕਤ ਮਸਲੇ 'ਤੇ ਮਿਤੀ 2 ਦਸੰਬਰ 2024 ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਹੈ।
(For more news apart from Singh Sehban of Sri Akal Takht Sahib summoned Manjinder Singh Sirsa News in Punjabi, stay tuned to Rozana Spokesman)